Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home ਪੰਜਾਬ ਡੱਲੇਵਾਲ ਵਲੋਂ ਵੱਡੀ ਅਪੀਲ – 4 ਜਨਵਰੀ ਨੂੰ ਸਾਰੇ ਖਨੌਰੀ ਬਾਰਡਰ ਪਹੁੰਚਣ

ਡੱਲੇਵਾਲ ਵਲੋਂ ਵੱਡੀ ਅਪੀਲ – 4 ਜਨਵਰੀ ਨੂੰ ਸਾਰੇ ਖਨੌਰੀ ਬਾਰਡਰ ਪਹੁੰਚਣ

by Newslineexpres@1

ਸੰਗਰੂਰ, 3 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਖ਼ਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ‘ਚ ਦਾਖ਼ਲ ਹੋ ਚੁੱਕਾ ਹੈ। ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਇਸ ਦਰਮਿਆਨ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ 4 ਜਨਵਰੀ ਨੂੰ ਖ਼ਨੌਰੀ ਪੁੱਜਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਤੁਹਾਨੂੰ ਸਭ ਨੂੰ ਪਤਾ ਹੈ ਕਿ ਐੱਮ. ਐੱਸ. ਪੀ. ਦੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਿਹੜੇ ਲੋਕ ਐੱਮ. ਐੱਸ. ਪੀ. ਦੀ ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ, ਉਨ੍ਹਾਂ ਸਾਰਿਆਂ ਨੂੰ ਮੈਂ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ 4 ਜਨਵਰੀ ਨੂੰ ਖ਼ਨੌਰੀ ਬਾਰਡਰ ‘ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ ਹਾ, ਮੈਂ ਤੁਹਾਨੂੰ ਸਭ ਨੂੰ ਦੇਖਣਾ ਚਾਹੁੰਦਾ ਹਾਂ।
ਕ੍ਰਿਪਾ ਕਰਕੇ ਭਲਕੇ 4 ਜਨਵਰੀ ਨੂੰ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ। ਮੈਂ ਤੁਹਾਡਾ ਸਾਰਿਆਂ ਦਾ ਧੰਨਵਾਦੀ ਹੋਵਾਂਗਾ। ਦੱਸਣਯੋਗ ਹੈ ਕਿ ਭਲਕੇ ਖ਼ਨੌਰੀ ਮੋਰਚੇ ‘ਤੇ ਕਿਸਾਨਾਂ ਵਲੋਂ ਮਹਾਂਪੰਚਾਇਤ ਕੀਤੀ ਜਾਵੇਗੀ, ਜਿਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨ ਖ਼ਨੌਰੀ ਪੁੱਜਣਗੇ।

Related Articles

Leave a Comment