Skip to main content

newslineexpres

Breaking News
Joe Rogan Podcasts You Must Listen
Home ਪੰਜਾਬ ਐਮ.ਪੀ. ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਮ ਦਾ ਐਲਾਨ

ਐਮ.ਪੀ. ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਮ ਦਾ ਐਲਾਨ

by Newslineexpres@1

ਫਰੀਦਕੋਟ, 4 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ‘ਚ ਬੇਸ਼ੱਕ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ ਪਰ ਇਸ ਦੇ ਬਾਵਜੂਦ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ। ਇਸ ਦਾ ਕਾਰਨ ਕੋਈ ਹੋਰ ਨਹੀਂ ਬਲਕਿ ਖਡੂਰ ਸਾਹਿਬ ਤੋਂ ਐਮ.ਪੀ. ਅੰਮ੍ਰਿਤਪਾਲ ਸਿੰਘ ਹਨ, ਕਿਉਂਕਿ ਪੰਜਾਬ ਵਿੱਚ 14 ਜਨਵਰੀ ਨੂੰ ਮਾਘੀ ਦੀ ਸੰਗਰਾਂਦ ਵਾਲੇ ਦਿਨ ਇੱਕ ਨਵੀਂ ਸਿਆਸੀ ਪਾਰਟੀ ਬਣਨ ਜਾ ਰਹੀ ਹੈ ਜਿਸ ਦਾ ਮੁੱਢਲੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਖਾਲਸਾ ਬਣਨਗੇ।

ਕੀ ਹੋਵੇਗਾ ਪਾਰਟੀ ਦਾ ਨਾਮ?


ਦਰਅਸਲ ਕਿਹਾ ਜਾ ਰਿਹਾ ਹੈ ਕਿ ਪਾਰਟੀ ਦਾ ਨਾਂ ”ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ” ਹੋਵੇਗਾ। ਪੰਜਾਬ ਦੀ ਮੁੱਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਘਰਸ਼ ਦੌਰਾਨ ਪੰਜਾਬ ਅੰਦਰ ਇਕ ਨਵੀਂ ਖੇਤਰੀ ਪਾਰਟੀ ਦਾ ਐਲਾਨ ਹੋਣ ਜਾ ਰਿਹਾ ਹੈ। ਇਹ ਪਾਰਟੀ ‘ਵਾਰਸ ਪੰਜਾਬ ਦੇ ’ ਜਥੇਬੰਦੀ ਦੇ ਮੁਖੀ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਅਤੇ ਹਲਕਾ ਫਰੀਦਕੋਟ ਦੇ ਐੱਮਪੀ ਸਰਬਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਬਣਾਏ ਜਾਣ ਦੀ ਸੰਭਾਵਨਾ ਹੈ।

Related Articles

Leave a Comment