newslineexpres

Home Education ???? ਬੱਚੇ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ ਸਕੂਲ ਪ੍ਰਿੰਸੀਪਲ ਨੇ ਮੰਗੀ ਲਿਖਤੀ ਮਾਫ਼ੀ

???? ਬੱਚੇ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ ਸਕੂਲ ਪ੍ਰਿੰਸੀਪਲ ਨੇ ਮੰਗੀ ਲਿਖਤੀ ਮਾਫ਼ੀ

by Newslineexpres@1

???? ਬੱਚੇ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ ਸਕੂਲ ਪ੍ਰਿੰਸੀਪਲ ਨੇ ਮੰਗੀ ਲਿਖਤੀ ਮਾਫ਼ੀ

ਹੁਸ਼ਿਆਰਪੁਰ, 6 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਹੁਸ਼ਿਆਰਪੁਰ ਦੇ ਇੱਕ ਪਿੰਡ ਦੇ ਪ੍ਰਾਈਵੇਟ ਸਕੂਲ ਵਿੱਚ ਇੱਕ ਸਿੱਖ ਵਿਦਿਆਰਥੀ ਨੂੰ ਮਹਿਲਾ ਅਧਿਆਪਕ ਵੱਲੋਂ ਕੁੱਟਣ ਦਾ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ। ਇਸ ਮਾਮਲੇ ਵਿੱਚ ਉਕਤ ਮਹਿਲਾ ਅਧਿਆਪਕ ਨੇ ਬੱਚੇ ਦੇ ਪਰਿਵਾਰ ਤੋਂ ਲਿਖਤੀ ਰੂਪ ਵਿੱਚ ਮੁਆਫੀ ਮੰਗ ਲਈ ਹੈ।

ਹੁਸ਼ਿਆਰਪੁਰ ਦੇ ਪਿੰਡ ਬੱਦੋ ‘ਚ ਮਹਿਲਾ ਟੀਚਰ ਵੱਲੋਂ ਛੋਟੇ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਦੋਂ ਇਹ ਮਾਮਲਾ ਪੰਜਾਬ ਦੇ ਸਿੱਖਿਆ ਵਿਭਾਗ ਕੋਲ ਪਹੁੰਚਿਆ ਤਾਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਬੱਚੇ ਦੇ ਮਾਤਾ-ਪਿਤਾ ਅਤੇ ਪੰਚਾਇਤ ਵਿਚਾਲੇ ਮਾਮਲੇ ਦਾ ਸਮਝੌਤਾ ਹੋ ਗਿਆ ਹੈ। ਮਹਿਲਾ ਅਧਿਆਪਕ ਨੇ ਪੰਚਾਇਤ ‘ਚ ਬੱਚੇ ਦੇ ਮਾਪਿਆਂ ਤੋਂ ਮੁਆਫੀ ਮੰਗੀ ਹੈ।

ਮਾਫੀਨਾਮੇ ‘ਚ ਮਹਿਲਾ ਟੀਚਰ ਨੇ ਲਿਖਿਆ- ਮੈਂ ਪੜ੍ਹਾਉਂਦੇ ਸਮੇਂ ਅਮਨਦੀਪ ਸਿੰਘ ਨਾਂ ਦੇ ਵਿਦਿਆਰਥੀ ਨੂੰ ਗਲਤ ਤਰੀਕੇ ਨਾਲ ਕੁੱਟਿਆ ਸੀ। ਮੈਂ ਇਸ ਲਈ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਕਰਾਂਗੀ। ਇਹ ਸਮਝੌਤਾ ਵਿਦਿਆਰਥੀ, ਉਸ ਦੇ ਦਾਦਾ ਸੰਤੋਖ ਸਿੰਘ ਅਤੇ ਬੱਦੋਂ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਹੋਇਆ।

Related Articles

Leave a Comment