newslineexpres

Home ਪੰਜਾਬ ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਸਲਫਾਸ ਨਿਗਲ ਕੀਤੀ ਖੁਦਕੁਸ਼ੀ

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਸਲਫਾਸ ਨਿਗਲ ਕੀਤੀ ਖੁਦਕੁਸ਼ੀ

by Newslineexpres@1

ਪਟਿਆਲਾ, 9 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਕਿਸਾਨ ਰੇਸ਼ਮ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਹੋਣ ਕਾਰਨ ਸਰਕਾਰ ਤੋਂ ਨਰਾਜ਼ ਸੀ।
ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਖਾ ਲਈ। ਇਸ ਬਾਰੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਲਈ ਰਵਾਨਾ ਹੋ ਗਏ ਸੀ। ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਕਿਸਾਨ ਰਣਜੋਧ ਸਿੰਘ ਨੇ ਸਲਫਾਸ ਨਿਗਲ ਲਈ ਸੀ। ਉਸ ਦਿਨ ਦਿੱਲੀ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਉਹ ਨਰਾਜ਼ ਸੀ। ਕਰੀਬ 4 ਦਿਨਾਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

Related Articles

Leave a Comment