Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Accident ???? ਪਟਿਆਲਾ-ਭਾਦਸੋਂ ਰੋਡ ‘ਤੇ ਟੋਭੇ ‘ਚ ਕਾਰ ਡਿੱਗਣ ਨਾਲ 3 ਨੌਜਵਾਨਾਂ ਦੀ ਮੌਤ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

???? ਪਟਿਆਲਾ-ਭਾਦਸੋਂ ਰੋਡ ‘ਤੇ ਟੋਭੇ ‘ਚ ਕਾਰ ਡਿੱਗਣ ਨਾਲ 3 ਨੌਜਵਾਨਾਂ ਦੀ ਮੌਤ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

by Newslineexpres@1

???? ਪਟਿਆਲਾ-ਭਾਦਸੋਂ ਰੋਡ ‘ਤੇ ਟੋਭੇ ‘ਚ ਕਾਰ ਡਿੱਗਣ ਨਾਲ 3 ਨੌਜਵਾਨਾਂ ਦੀ ਮੌਤ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

ਭਾਦਸੋਂ, 10 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ-ਭਾਦਸੋਂ ਰੋਡ ‘ਤੇ ਸਥਿਤ ਪਿੰਡ ਦਿੱਤੂਪੁਰ ‘ਚ ਬੀਤੀ ਰਾਤ 9 ਵਜੇ ਦੇ ਕਰੀਬ ਧੁੰਦ ਕਾਰਨ ਟੋਭੇ ‘ਚ ਕਾਰ ਡਿੱਗਣ ਨਾਲ 3 ਨੌਜਵਾਨਾਂ ਇੰਦਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਉਮਰ ਕਰੀਬ 22 ਸਾਲ, ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਕਰੀਬ 25 ਸਾਲ ਅਤੇ ਕਮਲਪ੍ਰੀਤ ਸਿੰਘ ਉਮਰ ਕਰੀਬ 17 ਸਾਲ ਦੀ ਡੁੱਬ ਕੇ ਮੌਤ ਹੋ ਗਈ ਹੈ। ਦਿੱਤੂਪੁਰ ਦੇ ਹੀ ਚਾਰ ਨੌਜਵਾਨ ਹਰਦੀਪ ਸਿੰਘ , ਇੰਦਰਜੋਤ ਸਿੰਘ ,ਕਮਲਪ੍ਰੀਤ ਸਿੰਘ ਤੇ ਦਲਬੀਰ ਸਿੰਘ ਪਿੰਡ ਦਿੱਤੂਪੁਰ ਤੋਂ ਦਿਆਗੜ੍ਹ ਵੱਲ ਆਪਣੇ ਕਿਸੇ ਦੋਸਤ ਦੇ ਘਰ ਜਾ ਰਹੇ ਸਨ। ਜਦੋਂ ਕਾਰ ਧੁੰਦ ਕਾਰਨ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਟੋਭੇ ‘ਚ ਪਲਟ ਗਈ ।ਪਿੰਡ ਵਾਲਿਆਂ ਨੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਦੇਖਦੇ ਹੀ ਦੇਖਦੇ ਚਾਰ ‘ਚੋਂ ਤਿੰਨ ਨੌਜਵਾਨਾਂ ਨੇ ਅਪਣੀ ਜਾਨ ਗੁਆ ਲਈ । ਮ੍ਰਿਤਕ ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਭਾਰਤੀ ਜਲ ਸੈਨਾ ਵਿੱਚ ਨੌਕਰੀ ਕਰਦਾ ਸੀ ਅਤੇ ਛੁੱਟੀ ਆਇਆ ਹੋਇਆ ਸੀ , ਜਾਣਕਾਰੀ ਮੁਤਾਬਕ ਚਾਰੋਂ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਸਨ। ਥਾਣਾ ਭਾਦਸੋਂ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਨਾਭਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ।ਪੂਰੇ ਇਲਾਕੇ ਵਿੱਚ ਇਸ ਘਟਨਾ ਨੂੰ ਲੈ ਕੇ ਸੋਗ ਦੀ ਲਹਿਰ ਛਾ ਗਈ ਹੈ ।

 

 

Related Articles

Leave a Comment