???? CM ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ‘ਚ FIR ਦਰਜ
ਨਵੀਂ ਦਿੱਲੀ, 14 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਰਿਟਰਨਿੰਗ ਅਫਸਰ ਨੇ ਆਤਿਸ਼ੀ ਖਿਲਾਫ ਐਫ.ਆਈ.ਆਰ. ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਕ ਕਾਲਕਾਜੀ ਨਿਵਾਸੀ ਕੇ.ਐਸ. ਦੁੱਗਲ ਨੇ ਗੋਵਿੰਦਪੁਰੀ ਦੇ ਐਸ.ਐਚ.ਓ. ਕੋਲ ਵੀ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ 7 ਜਨਵਰੀ ਨੂੰ ਦੁਪਹਿਰ 2:30 ਵਜੇ ਦੇ ਕਰੀਬ, ਲੋਕ ਨਿਰਮਾਣ ਵਿਭਾਗ ਦੇ ਸਰਕਾਰੀ ਵਾਹਨ ਨਿੱਜੀ ਚੋਣ ਦਫ਼ਤਰ ਵਿੱਚ ਚੋਣ ਸਮੱਗਰੀ ਪਹੁੰਚਾਉਂਦੇ ਰਹੇ। ਰਿਟਰਨਿੰਗ ਅਫਸਰ ਨੇ ਏ.ਸੀ.ਪੀ. ਕਾਲਕਾਜੀ ਨੂੰ ਦੱਖਣ ਪੂਰਬੀ ਮੰਡਲ ਕਾਰਜਕਾਰੀ ਇੰਜੀਨੀਅਰ ਸੰਜੇ ਕੁਮਾਰ ਵਿਰੁੱਧ ਤੁਰੰਤ ਕਾਰਵਾਈ ਕਰਨ ਦਾ ਹੁਕਮ ਦਿੱਤਾ। ਕਾਲਕਾਜੀ ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਨੂੰ ਸਿੱਧੇ ਤੌਰ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਜੋੜਿਆ ਜਾ ਰਿਹਾ ਹੈ ਕਿਉਂਕਿ ਇੱਕ ਵਾਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੋਈ ਵੀ ਉਮੀਦਵਾਰ ਆਪਣੇ ਨਿੱਜੀ ਕੰਮ ਲਈ ਸਰਕਾਰੀ ਵਾਹਨ ਦੀ ਵਰਤੋਂ ਨਹੀਂ ਕਰ ਸਕਦਾ।
Newsline Express
