ਮੁੰਬਈ, 16 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਬਾਲੀਵੁੱਡ ਦੇ ਜਾਣੇ-ਪਛਾਣੇ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਬੀਤੀ ਰਾਤ ਚਾਕੂ ਨਾਲ ਹਮਲਾ ਹੋਇਆ ਹੈ। ਰਾਤ ਦੇ 2 ਵਜੇ ਚੋਰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ। ਇਸ ਤੋਂ ਬਾਅਦ ਸੈਫ਼ ਅਤੇ ਇਸ ਵਿਅਕਤੀ ਵਿਚਕਾਰ ਹੱਥੋਪਾਈ ਹੋਈ। ਇਸ ਦੌਰਾਨ ਅਦਾਕਾਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੈਫ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਦੋਸ਼ੀ ਉੱਥੋਂ ਭੱਜ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੈਫ਼ ਦੀ ਗਰਦਨ ‘ਤੇ 10 ਸੈਂਟੀਮੀਟਰ ਦਾ ਜ਼ਖ਼ਮ ਹੈ। ਸੈਫ ਦੇ ਹੱਥ ਅਤੇ ਪਿੱਠ ‘ਤੇ ਵੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਪਿੱਠ ਵਿੱਚ ਇੱਕ ਤਿੱਖੀ ਚੀਜ਼ ਪਾਈ ਗਈ ਸੀ, ਜਿਸਨੂੰ ਕੱਲ੍ਹ ਰਾਤ ਸਰਜਰੀ ਰਾਹੀਂ ਕੱਢ ਦਿੱਤਾ ਗਿਆ।
previous post