newslineexpres

Home ਪੰਜਾਬ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਲੈ ਕੇ ਸਿੱਖ ਜਥੇਬੰਦੀਆਂ ‘ਚ ਰੋਸ਼, ਪੰਜਾਬ ‘ਚ ਹੋ ਰਿਹਾ ਤਿੱਖਾ ਵਿਰੋਧ

ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਲੈ ਕੇ ਸਿੱਖ ਜਥੇਬੰਦੀਆਂ ‘ਚ ਰੋਸ਼, ਪੰਜਾਬ ‘ਚ ਹੋ ਰਿਹਾ ਤਿੱਖਾ ਵਿਰੋਧ

by Newslineexpres@1

ਅੰਮ੍ਰਿਤਸਰ, 17 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਅੱਜ ਰਿਲੀਜ਼ ਹੋ ਰਹੀ ਹੈ, ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਫ਼ਿਲਮ ਰਿਲੀਜ਼ ਨੂੰ ਰੋਕਣ ਲਈ ਅੰਮ੍ਰਿਤਸਰ ‘ਚ ਵੱਡੀ ਪੱਧਰ ‘ਤੇ ਸਿੱਖ ਇਕੱਠੇ ਹੋ ਗਏ ਹਨ ਅਤੇ ਕਈ ਸਿਨੇਮਾ ਘਰਾਂ ਦੇ ਬਾਹਰ ਪੁਲਿਸ ਵੀ ਵੱਡੀ ਗਿਣਤੀ ਵਿੱਚ ਵਿਖਾਈ ਦੇ ਰਹੀ ਹੈ। ਪੀਵੀਆਰ ਸੂਰਜ ਚੰਦਾ ਤਾਰਾ ਸਿਨੇਮਾ ਦੇ ਬਾਹਰ ਭਾਰੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ।
ਅੰਮ੍ਰਿਤਸਰ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਿੱਖਾਂ ਵੱਲੋਂ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਮਾਲ ਆਫ ਅੰਮ੍ਰਿਤਸਰ, ਪੀ ਵੀ ਆਰ ਸਿਨੇਮਾ ਸਮੇਤ ਸਮੂਹ ਸਿਨੇਮਾ ਘਰਾਂ ਦੇ ਬਾਹਰ ਸਿੱਖ ਇਕੱਠੇ ਹੋਏ ਹਨ ਅਤੇ ਕਾਲੀਆਂ ਝੰਡੀ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਫਿਲਮ ‘ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ਼ ਨਾਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ਐਮਰਜੈਂਸੀ ‘ਤੇ ਪੰਜਾਬ ‘ਚ ਰੋਕ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅਪੀਲ ਵੀ ਕੀਤੀ ਗਈ ਸੀ। ਪੱਤਰ ਵਿੱਚ ਕਿਹਾ ਗਿਆ ਸੀ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ਼ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ।

Related Articles

Leave a Comment