???? ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ….
???? ਪੰਜਾਬ ‘ਚ 26 ਜਨਵਰੀ ਤੋਂ ਹੋਣਗੇ ਆਨਲਾਈਨ ਚਲਾਨ
ਮੋਹਾਲੀ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। 26 ਜਨਵਰੀ ਤੋਂ ਮੋਹਾਲੀ, ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ‘ਚ ਆਨਲਾਈਨ ਚਲਾਨ ਕੀਤੇ ਜਾਣਗੇ। ਟਰੈਫਿਕ ਸਿਗਨਲ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਟ੍ਰੈਫਿਕ ਵਿਵਸਥਾ ਟ੍ਰੈਫ਼ਿਕ ਪੁਲਿਸ ਤੇ ਕੈਮਰਿਆਂ ਦੀ ਨਿਗਰਾਨੀ ‘ਚ ਰਹੇਗੀ। ਸ਼ਹਿਰਾਂ ‘ਚ ਕੈਮਰਿਆਂ ਲਈ ਕੰਟਰੋਲ ਰੂਮ ਬਣਾਏ ਗਏ ਹਨ ਤੇ ਟ੍ਰੈਫ਼ਿਕ ਪੁਲਿਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ।
Newsline Express
