Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Hindu ???? ਵੀਰ ਹਕੀਕਤ ਰਾਏ ਸਕੂਲ ਵਿੱਚ ਮਨਾਈ ਭਗਵਾਨ ਸ੍ਰੀ ਰਾਮ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਡ

???? ਵੀਰ ਹਕੀਕਤ ਰਾਏ ਸਕੂਲ ਵਿੱਚ ਮਨਾਈ ਭਗਵਾਨ ਸ੍ਰੀ ਰਾਮ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਡ

by Newslineexpres@1

???? ਵੀਰ ਹਕੀਕਤ ਰਾਏ ਸਕੂਲ ਵਿੱਚ ਮਨਾਈ ਭਗਵਾਨ ਸ੍ਰੀ ਰਾਮ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਡ

ਪਟਿਆਲਾ, 22 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਡ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਵਿਦਿਆਰਥੀਆਂ ਨੇ ਸਮਾਰੋਹ ਦੀ ਸ਼ੁਰੂਆਤ ਹੰਨੁਮਾਨ ਚਾਲੀਸਾ ਦੇ ਪਾਠ ਨਾਲ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਗਵਾਨ ਸ਼੍ਰੀ ਰਾਮ ਜੀ ਦੇ ਸੁੰਦਰ ਭਜਨ ਗਾ ਕੇ ਅਤੇ ਸ਼੍ਰੀ ਰਾਮ ਨਾਮ ਦਾ ਉਚਾਰਣ ਕਰਕੇ ਆਪਣੀ ਸ਼ਰਧਾ ਪ੍ਰਗਟ ਕੀਤੀ।

ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਦੀ ਯੋਗ ਅਗਵਾਈ ਹੇਠ ਸਾਰੇ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਰਾਮ ਜੀ ਨੂੰ ਫੁੱਲ ਮਾਲਾ ਅਰਪਿਤ ਕੀਤੀ ਗਈ ਤੇ ਸ਼ਰਧਾ ਦੇ ਨਾਲ ਫੁੱਲਾਂ ਦੀ ਵਰਖਾ ਕੀਤੀ ਗਈ । ਇਸ ਖੁਸ਼ੀ ਦੇ ਮੌਕੇ ਤੇ ਸਭ ਨੂੰ ਪ੍ਰਸ਼ਾਦ ਵੰਡ ਕੇ ਮੂੰਹ ਮਿੱਠਾ ਕਰਵਾਇਆ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਇਸ ਸ਼ੁਭ ਦਿਹਾੜੇ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੁਆਰਾ ਦਿਖਾਏ ਮਰਿਆਦਾ ਭਰਪੂਰ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ।

Related Articles

Leave a Comment