newslineexpres

Home Elections ???? ਰਾਸ਼ਟਰੀ ਵੋਟਰ ਦਿਵਸ ਮੌਕੇ ਪਟਿਆਲਾ ਦੇ ਪੋਲਿੰਗ ਬੂਥਾਂ ’ਤੇ ਨੌਜਵਾਨਾਂ ਨੂੰ ਵੋਟਰਜ਼ ਵਜ਼ੋਂ ਕੀਤਾ ਰਜਿਸਟਰਡ

???? ਰਾਸ਼ਟਰੀ ਵੋਟਰ ਦਿਵਸ ਮੌਕੇ ਪਟਿਆਲਾ ਦੇ ਪੋਲਿੰਗ ਬੂਥਾਂ ’ਤੇ ਨੌਜਵਾਨਾਂ ਨੂੰ ਵੋਟਰਜ਼ ਵਜ਼ੋਂ ਕੀਤਾ ਰਜਿਸਟਰਡ

by Newslineexpres@1

???? ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ : ਬੀ.ਐਲ.ਓ ਪ੍ਰਿੰਸ ਕੁਮਾਰ

???? ਰਾਸ਼ਟਰੀ ਵੋਟਰ ਦਿਵਸ ਮੌਕੇ ਪਟਿਆਲਾ ਦੇ ਪੋਲਿੰਗ ਬੂਥਾਂ ’ਤੇ ਨੌਜਵਾਨਾਂ ਨੂੰ ਵੋਟਰਜ਼ ਵਜ਼ੋਂ ਕੀਤਾ ਰਜਿਸਟਰਡ

     ਪਟਿਆਲਾ, 25 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਜਿਲ੍ਹਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਅਤੇ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਦੀ ਰਹਿਨੁਮਾਈ ਹੇਠ ਹਲਕਾ ਪਟਿਆਲਾ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਦੌਰਾਨ ਬੀ.ਐਲ.ਓਜ਼. ਵੱਲੋਂ ਆਪਣੇ ਆਪਣੇ ਬੂਥਾਂ ’ਤੇ ਹਾਜ਼ਰ ਰਹਿ ਕੇ ਨੌਜਵਾਨਾਂ ਨੂੰ ਵੋਟਰ ਵਜ਼ੋਂ ਰਜਿਸਟਰਡ ਕੀਤਾ ਗਿਆ।
ਇਸ ਮੌਕੇ ਪਟਿਆਲਾ ਦੇ ਅਰਨਾ ਬਰਨਾ ਚੌਂਕ ਇਲਾਕੇ ਵਿਖੇ ਸਥਿਤ ਹਿੰਦੂ ਸੇਵਾ ਸੰਮਤੀ ਹਾਈ ਸਕੂਲ ਬੀ.ਐਲ.ਓ ਪ੍ਰਿੰਸ ਕੁਮਾਰ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਯੋਗਤਾ ਪੂਰੀ ਕਰ ਚੁੱਕੇ ਹਰ ਨੌਜਵਾਨ ਨੂੰ ਵੋਟਰ ਵਜ਼ੋਂ ਰਜਿਸਟਰਡ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸਾਡਾ ਫਰਜ਼ ਹੈ ਤਾਂ ਜੋ ਵੋਟਰ ਵੱਧ ਤੋਂ ਵੱਧ ਮੱਤਦਾਨ ਕਰਨ। ਇਸ ਮੌਕੇ ਸਮੂਹ ਬੀ.ਐਲ.ਓਜ਼. ਨੇ ਵੋਟਰਾਂ ਨੂੰ ਵੋਟਰ ਪ੍ਰਣ ਵੀ ਦਿਵਾਇਆ।   Newsline Express

Related Articles

Leave a Comment