ਚੰਡੀਗੜ, 30 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ ਗਏ ਹਨ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਰਹੇ।
ਇਸ ਦੌਰਾਨ ‘ਆਪ’-ਕਾਂਗਰਸ ਦੇ ਕੌਂਸਲਰਾਂ ਦੀ ਖ਼ਰੀਦੋ-ਫਰੋਖਤ ਦਾ ਵੀ ਡਰ ਸੀ। ਇਸ ਲਈ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕੌਂਸਲਰਾਂ ਨੂੰ ਰੋਪੜ ਅਤੇ ਕਾਂਗਰਸੀ ਕੌਂਸਲਰਾਂ ਨੂੰ ਲੁਧਿਆਣਾ ਵਿੱਚ ਰੱਖਿਆ ਗਿਆ ਸੀ। ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਨਿਗਮ ਕੌਂਸਲਰਾਂ ਦੀ ਚੋਣ 5 ਸਾਲ ਵਿੱਚ ਇੱਕ ਵਾਰ ਹੁੰਦੀ ਹੈ ਪਰ ਇੱਥੇ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ।
ਵੋਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਨਾਮਜ਼ਦ ਕੌਂਸਲਰ ਰਮਨੀਕ ਸਿੰਘ ਬੇਦੀ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 6 ਡਿਊਟੀ ਮੈਜਿਸਟ੍ਰੇਟ ਅਤੇ 1200 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ ਸਿਰਫ ਉਹੀ ਲੋਕ ਨਿਗਮ ਦੀ ਇਮਾਰਤ ਦੇ ਅੰਦਰ ਜਾ ਸਕਣਗੇ, ਜਿਨ੍ਹਾਂ ਕੋਲ ਪਛਾਣ ਪੱਤਰ ਹਨ।
ਭਾਜਪਾ ਵੱਲੋਂ ਮੇਅਰ ਦੇ ਅਹੁਦੇ ਲਈ ਹਰਪ੍ਰੀਤ ਕੌਰ ਬਬਲਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਬਿਮਲਾ ਦੂਬੇ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਲਖਬੀਰ ਸਿੰਘ ਬਿੱਲੂ ਉਮੀਦਵਾਰ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਵੱਲੋਂ ਮੇਅਰ ਦੇ ਅਹੁਦੇ ਲਈ ਪ੍ਰੇਮਲਤਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਉਮੀਦਵਾਰ ਹਨ। ‘ਆਪ’ ਅਤੇ ਕਾਂਗਰਸ ਦੇ ਗਠਜੋੜ ‘ਚ ‘ਆਪ’ ਨੂੰ ਮੇਅਰ ਦਾ ਅਹੁਦਾ ਮਿਲਿਆ ਹੈ, ਜਦਕਿ ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਅਹੁਦਾ ਮਿਲਿਆ ਹੈ।
previous post
