ਪਟਿਆਲਾ, 31 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਕਿ ਪਿੰਡ ਕੱਕੜ, ਤਹਿਸੀਲ ਲੋਪੋਕੇ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਕਿਸਾਨ ਕੋਲ 2 ਏਕੜ ਜ਼ਮੀਨ ਸੀ, ਉਹ 2 ਬੱਚਿਆਂ ਦਾ ਪਿਤਾ ਸੀ।
