newslineexpres

Home Chandigarh ???? ਪੀ.ਸੀ.ਐਸ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ

???? ਪੀ.ਸੀ.ਐਸ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ

by Newslineexpres@1

???? ਪੀ.ਸੀ.ਐਸ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ

ਪਟਿਆਲਾ, 31 ਜਨਵਰੀ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਮੁਫ਼ਤ ਕੋਚਿੰਗ ਪੀ.ਸੀ.ਐਸ. ਪ੍ਰੀਖਿਆ 2025 ਦਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਚਿੰਗ ਦਾ ਲਾਭ ਲੈਣ ਵਾਲੇ ਚਾਹਵਾਨ ਉਮੀਦਵਾਰ tinyurl.com/coachingpcs2025 ਲਿੰਕ ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬੈਚ ਲਈ ਉਹੀ ਪ੍ਰਾਰਥੀ ਭਾਗ ਲੈ ਸਕਣਗੇ ਜਿਹੜੇ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਹੋਣ ਅਤੇ ਉਹਨਾਂ ਨੇ ਪੀ.ਸੀ.ਐਸ ਪ੍ਰੀਖਿਆ 2025 ਦਾ ਫਾਰਮ ਭਰਿਆ ਹੋਵੇ। ਪੀ.ਸੀ.ਐਸ ਪ੍ਰੀਖਿਆ 2025 ਦੀ ਮੁਫ਼ਤ ਕੋਚਿੰਗ ਲੈਣ ਲਈ ਮਿਤੀ 4 ਫਰਵਰੀ 2025 ਸਵੇਰੇ 10.30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਸਕਰੀਨਿੰਗ ਟੈੱਸਟ ਲਿਆ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਦੇ ਹੈਲਪ ਲਾਈਨ ਨੰ. 9877610877 ’ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Comment