newslineexpres

Home Information ???? ਆਮ ਆਦਮੀ ਪਾਰਟੀ ਦੇ 8 ਵਿਧਾਇਕ ਬੀਜੇਪੀ ਵਿੱਚ ਸ਼ਾਮਿਲ

???? ਆਮ ਆਦਮੀ ਪਾਰਟੀ ਦੇ 8 ਵਿਧਾਇਕ ਬੀਜੇਪੀ ਵਿੱਚ ਸ਼ਾਮਿਲ

by Newslineexpres@1

???? ਆਮ ਆਦਮੀ ਪਾਰਟੀ ਦੇ 8 ਵਿਧਾਇਕ ਬੀਜੇਪੀ ਵਿੱਚ ਸ਼ਾਮਿਲ

ਨਵੀਂ ਦਿੱਲੀ, 1 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ (ਆਪ) ਛੱਡਣ ਵਾਲੇ 8 ਵਿਧਾਇਕ ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਇੱਕ ਦਿਨ ਪਹਿਲਾਂ ਹੀ ਇਨ੍ਹਾਂ ਵਿਧਾਇਕਾਂ ਨੇ ਆਪਣੇ ਅਸਤੀਫ਼ੇ ਦਾ ਕਾਰਨ ਭ੍ਰਿਸ਼ਟਾਚਾਰ ਅਤੇ ਚੋਣਾਂ ਵਿੱਚ ਟਿਕਟਾਂ ਨਾ ਮਿਲਣ ਨੂੰ ਦੱਸਿਆ ਸੀ। ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਹੈ। ਇਸ ਤੋਂ 4 ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਇਹ ਆਗੂ ‘ਆਪ’ ਲਈ ਵੱਡੀ ਸਮੱਸਿਆ ਬਣ ਸਕਦੇ ਹਨ। ਪਾਰਟੀ ਨੂੰ ਮਿਲਣ ਵਾਲੀਆਂ ਵੋਟਾਂ ਪ੍ਰਭਾਵਿਤ ਹੋ ਸਕਦੀਆਂ ਹਨ।

‘ਆਪ’ ਵਿਧਾਇਕ ਰੁਤੂਰਾਜ ਝਾਅ ਨੇ ਭਾਜਪਾ ‘ਤੇ ਇਨ੍ਹਾਂ ਵਿਧਾਇਕਾਂ ਨੂੰ ਲੁਭਾਉਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਸੀ ਕਿ ਮੈਨੂੰ ਵੀ ਪਾਰਟੀ ਛੱਡਣ ਦਾ ਲਾਲਚ ਦਿੱਤਾ ਗਿਆ ਸੀ ਪਰ ਮੈਂ ਆਖਰੀ ਸਾਹ ਤੱਕ ‘ਆਪ’ ਵਿੱਚ ਹੀ ਰਹਾਂਗਾ।’ਆਪ’ ਨੇ 21 ਨਵੰਬਰ ਤੋਂ 20 ਦਸੰਬਰ ਤੱਕ ਯਾਨੀ 30 ਦਿਨਾਂ ‘ਚ ਕੁੱਲ 5 ਸੂਚੀਆਂ ‘ਚ 70 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਇਸ ਵਿੱਚ 26 ਵਿਧਾਇਕਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦੋਂਕਿ 4 ਵਿਧਾਇਕਾਂ ਦੀਆਂ ਸੀਟਾਂ ਬਦਲੀਆਂ ਗਈਆਂ ਹਨ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਣੀ ਹੈ ਤੇ ਨਤੀਜਾ 8 ਫਰਵਰੀ ਨੂੰ ਆਵੇਗਾ।

Related Articles

Leave a Comment