???? ਵੀਰ ਹਕੀਕਤ ਰਾਏ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਕਰਵਾਈ ਅਲੂਮਿਨੀ ਮੀਟ ; ਪੁਰਾਣੇ ਵਿਦਿਆਰਥੀਆਂ ਨੇ ਸਾਂਝੀਆਂ ਕੀਤੀਆਂ ਯਾਦ
???? ਬਾਲ ਸ਼ਹੀਦ ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਵੀ ਮਨਾਇਆ ਸ਼ਰਧਾ ਨਾਲ
ਪਟਿਆਲਾ, 2 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਨੂੰ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਸ਼ਹੀਦ ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਮ ਸੀ ਰਾਜੇਸ਼ ਕੁਮਾਰ ਸਾਹਨੀ, ਸਕੂਲ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ, ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਬਾਲ ਸ਼ਹੀਦ ਵੀਰ ਹਕੀਕਤ ਰਾਏ ਨੂੰ ਬੜੀ ਸ਼ਰਧਾ ਭਾਵਨਾ ਨਾਲ ਸ਼ਰਧਾਂਜਲੀ ਦਿੱਤੀ ਗਈ।

ਮਾਂ ਸਰਸਵਤੀ ਦੇ ਪ੍ਰਗਟ ਦਿਵਸ ਦੇ ਮੌਕੇ ਸਕੂਲ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਦੇ ਨਾਲ ਮਾਂ ਸਵਰਸਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਬੜੇ ਹੀ ਸੁੰਦਰ ਦੇਸ਼ ਭਗਤੀ ਦੇ ਗੀਤ, ਬਸੰਤ ਬਹਾਰ ਦੇ ਸੁਰੀਲੇ ਭਜਨ ਤੇ ਵੀਰ ਹਕੀਕਤ ਰਾਏ ਦੇ ਜੀਵਨ ਸਬੰਧੀ ਇੱਕ ਬਾਲ ਨਾਟਕ ਪੇਸ਼ ਕੀਤਾ।

ਬਸੰਤ ਉਤਸਵ ਦੇ ਮੌਕੇ ਤੇ ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲ ਸਾਹਿਬਾਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਸਕੂਲ ਵਿੱਚ ਬਸੰਤ ਉਤਸਵ ਦੇ ਮੌਕੇ ਤੇ ਐਲੂਮਨਾਈ ਮੀਟ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਐਲੂਮਨਾਈ ਨੇ ਇਸ ਮੀਟ ਵਿੱਚ ਬਹੁਤ ਵੱਧ-ਚੜ ਕੇ ਭਾਗ ਲਿਆ। ਸਾਰੇ ਹੀ ਐਲੁਮਨਾਈ ਆਪਣੇ ਪੁਰਾਣੇ ਸਕੂਲ ਵਿੱਚ ਆ ਕੇ ਬੜੇ ਖੁਸ਼ ਸਨ ਅਤੇ ਉਨ੍ਹਾਂ ਨੇ ਆਪਣੇ ਵਿਚਾਰ ਸਭ ਨਾਲ ਸਾਂਝੇ ਕੀਤੇ।

ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਅਤੇ ਪ੍ਰਧਾਨ ਵਿਪਨ ਸ਼ਰਮਾ ਤੇ ਸਭਾ ਦੇ ਸਤਿਕਾਰਯੋਗ ਮੈਂਬਰ ਸਾਹਿਬਾਨਾਂ ਦੁਆਰਾ ਐਲੂਮਨਾਈ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਭਾ ਵੱਲੋਂ ਨਿਊਜ਼ਲਾਈਨ ਐਕਸਪ੍ਰੈਸ ਅਖ਼ਬਾਰ ਦੇ ਚੀਫ਼ ਐਡੀਟਰ ਅਸ਼ੋਕ ਵਰਮਾ, ਪੱਤਰਕਾਰ ਚਰਨਜੀਤ ਸਿੰਘ ਕੌਹਲੀ, ਰਾਜਾ ਮਾਨ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਬਸੰਤ ਉਤਸਵ ਦੇ ਇਸ ਮੌਕੇ ਸਕੂਲ ਸਕੂਲ ਪ੍ਰਿੰਸੀਪਲ ਸਰਲਾ ਭੱਟਨਾਗਰ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Newsline Express
