???? SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ
ਪਟਿਆਲਾ, 2 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਤੜਕ ਸਵੇਰੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਇਸ ਮੌਕੇ ਸੰਗਤ ਵੱਲੋਂ ਜਿੱਥੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਉੱਥੇ ਹੀ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਗੁਰਦੁਆਰਾ ਸਾਹਿਬ ਨਤਮਸਤਕ ਹੋਏ। ਐਡਵੋਕੇਟ ਧਾਮੀ ਨੇ ਬਣੇ ਨਵੇਂ ਲੰਗਰ ਹਾਲ ਦਾ ਉਦਘਾਟਨ ਕੀਤਾ।
Newsline Express
