newslineexpres

Breaking News
🚩ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਓਬੀਸੀ ਦੇ 27 ਫ਼ੀਸਦੀ ਰਾਖਵਾਂਕਰਨ ਦਾ ਮੁੱਦਾ ਉਠਾਵਾਂਗੇ : ਜਥੇਦਾਰ ਹਰਦਿਆਲ ਸਿੰਘ ਭੱਟੀ 🚩ਫਾਸਟ ਵੇਅ ਅਤੇ ਨੈੱਟ ਪਲੱਸ ਦੀ ਸਰਵਿਸ ਤੋਂ ਗ੍ਰਾਹਕ ਪਰੇਸ਼ਾਨ, ਸ਼ਿਕਾਇਤਾਂ ਦੇ ਕਈ ਕਈ ਘੰਟੇ ਬਾਵਜੂਦ ਨਹੀਂ ਮਿਲਦਾ ਹੱਲ 🚩 ਸਿਹਤ ਮੰਤਰੀ ਨੇ ਪਟਿਆਲਾ ‘ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ 🚩 ਸੋਨੀ ਇੰਡੀਆ ਨੇ ਕੀਤਾ ਨਵੀਂ ਇਮਰਸਿਵ ਆਡੀਓ ਰੇਂਜ ਨਾਲ ‘ਬਰਾਵਿਆ ਥੀਏਟਰ’ ਪੋਰਟਫੋਲੀਓ ਦਾ ਕੀਤਾ ਵਿਸਥਾਰ ਪੰਜਾਬ ਵਿੱਚ ਐਸ.ਆਈ.ਆਰ. ਦਾ ਕੰਮ ਜੰਗੀ ਪੱਧਰ ‘ਤੇ ਜਾਰੀ, ਬੀ.ਐਲ.ਓਜ਼ ਦੀ ਮਿਹਨਤ ਨਾਲ ਪ੍ਰਕਿਰਿਆ ਨੂੰ ਮਿਲੀ ਰਫ਼ਤਾਰ 🚩ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਹਜ਼ਾਰਾਂ ਸੰਗਤਾਂ ਨੇ ਸਾਬਕਾ ਡੀਐਸਪੀ ਸੇਵਾ ਸਿੰਘ ਭੱਟੀ ਨੂੰ ਦਿੱਤੀ ਸ਼ਰਧਾਂਜਲੀ
Joe Rogan Podcasts You Must Listen
Home Chandigarh ???? 22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

???? 22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

by Newslineexpres@1

???? 22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

???? ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਚੰਡੀਗੜ੍ਹ, 3 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।

Newsline Express

Related Articles

Leave a Comment