newslineexpres

Home Crime ???? ਪਵਨ ਗੁਪਤਾ ਰਾਸ਼ਟਰੀ ਪ੍ਰਧਾਨ, ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਨੇ ਡੀਪੋਰਟ ਹੋਏ ਭਾਰਤੀ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਸਨਮਾਨ ਦੀ ਕੀਤੀ ਵਕਾਲਤ ; ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ : ਪਵਨ ਗੁਪਤਾ

???? ਪਵਨ ਗੁਪਤਾ ਰਾਸ਼ਟਰੀ ਪ੍ਰਧਾਨ, ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਨੇ ਡੀਪੋਰਟ ਹੋਏ ਭਾਰਤੀ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਸਨਮਾਨ ਦੀ ਕੀਤੀ ਵਕਾਲਤ ; ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ : ਪਵਨ ਗੁਪਤਾ

by Newslineexpres@1

???? ਪਵਨ ਗੁਪਤਾ ਰਾਸ਼ਟਰੀ ਪ੍ਰਧਾਨ, ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਨੇ ਡੀਪੋਰਟ ਹੋਏ ਭਾਰਤੀ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਸਨਮਾਨ ਦੀ ਕੀਤੀ ਵਕਾਲਤ

???? ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ : ਪਵਨ ਗੁਪਤਾ

ਪਟਿਆਲਾ, 9 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ –    ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਅਮਰੀਕਾ ਅਤੇ ਹੋਰ ਦੇਸ਼ਾਂ ਤੋਂ ਡੀਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਸਨਮਾਨ ਅਤੇ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਵਿਅਕਤੀ ਭਾਰਤ ਦੇ ਨਾਗਰਿਕ ਹਨ ਅਤੇ ਉਨ੍ਹਾਂ ਨਾਲ ਗਰਿਮਾ ਨਾਲ ਵਿਵਹਾਰ ਕਰਨ ਅਤੇ ਉਨ੍ਹਾਂ ਦੇ ਜੀਵਨ ਨੂੰ ਮੁੜ ਸਥਾਪਿਤ ਕਰਨ ਵਿੱਚ ਮਦਦ ਕਰਨ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਦੀ ਹੈ। 
   ਪਵਨ ਗੁਪਤਾ ਨੇ ਕਿਹਾ – ” ਜਿਨ੍ਹਾਂ ਭਾਰਤੀ ਨਾਗਰਿਕਾਂ ਨੂੰ ਭਾਰਤ ਵਾਪਸ ਭੇਜਿਆ ਗਿਆ ਹੈ, ਉਨ੍ਹਾਂ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਭਾਰਤ ਸਰਕਾਰ ਨੂੰ ਉਨ੍ਹਾਂ ਦੀ ਆਰਥਿਕ ਸਹਾਇਤਾ ਕਰਨੀ ਚਾਹੀਦੀ ਹੈ, ਉਹ ਸਾਡੇ ਆਪਣੇ ਲੋਕ ਹਨ ਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਨੂੰ ਕਰਜ਼ੇ ਦੇ ਜਾਲ ਸਮੇਤ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਉਭਰਨ ਵਿੱਚ ਮਦਦ ਕਰੀਏ।”
   ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪਵਨ ਗੁਪਤਾ ਨੇ ਕਿਹਾ ਕਿ ਅਜਿਹੇ ਦੋਸ਼ੀਆਂ ਤੋਂ  ਜੁਰਮਾਨੇ ਦੀ ਰਕਮ ਵਸੂਲੀ ਜਾਣੀ ਚਾਹੀਦੀ ਹੈ। 

   ਸ਼ਿਵ ਸੈਨਾ ਹਿੰਦੁਸਤਾਨ ਮੁਖੀ ਪਵਨ ਗੁਪਤਾ ਨੇ ਅੱਗੇ ਕਿਹਾ ਕਿ ਅਮਰੀਕਾ ਜਿਹੇ ਦੇਸ਼ਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਡੀਪੋਰਟ ਕਰਨ ਦਾ ਅਧਿਕਾਰ ਹੈ, ਪਰ ਕਿਸੇ ਵੀ ਸਰਕਾਰ ਨੂੰ ਭਾਰਤੀ ਨਾਗਰਿਕਾਂ ਦਾ ਅਪਮਾਨ ਕਰਨ ਜਾਂ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰਨ ਦਾ ਅਧਿਕਾਰ ਨਹੀਂ ਹੈ, ਇਸ ਲਈ ਭਾਰਤ ਸਰਕਾਰ ਤੋਂ ਸਬੰਧਤ ਦੇਸ਼ਾਂ ਨਾਲ ਰਾਜਨੀਤਿਕ ਵਾਰਤਾ ਕਰਨ ਦੀ ਅਪੀਲ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੀਪੋਰਟੇਸ਼ਨ ਪ੍ਰਕਿਰਿਆ ਦੇ ਦੌਰਾਨ ਭਾਰਤੀ ਨਾਗਰਿਕਾਂ ਦੇ ਅਧਿਕਾਰਾਂ ਅਤੇ ਗਰਿਮਾ ਦਾ ਸਨਮਾਨ ਕੀਤਾ ਜਾਵੇ। 
    ਪਵਨ ਗੁਪਤਾ ਨੇ ਕਿਹਾ, ” ਹਾਲਾਂਕਿ ਅਮਰੀਕਾ ਜਾਂ ਕਿਸੇ ਹੋਰ ਦੇਸ਼ ਨੂੰ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਡੀਪੋਰਟ ਕਰਨ ਦਾ ਪੂਰਾ ਅਧਿਕਾਰ ਹੈ, ਪਰ ਕਿਸੇ ਵੀ ਸਰਕਾਰ ਨੂੰ ਭਾਰਤੀ ਨਾਗਰਿਕਾਂ ਦਾ ਅਪਮਾਨ ਕਰਨ ਜਾਂ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰਨ ਦਾ ਅਧਿਕਾਰ ਨਹੀਂ ਹੈ। ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਸੰਬੰਧਿਤ ਦੇਸ਼ਾਂ ਨਾਲ ਉਠਾਉਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਨਾਗਰਿਕਾਂ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਵੇ।” 
  ਗੁਪਤਾ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿੱਚ ਅਤੇ ਵਾਪਸ ਆਉਣ ਤੋਂ ਬਾਅਦ ਆਪਣੇ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੰਵੇਦਨਸ਼ੀਲ ਅਤੇ ਨਰਮ ਰਵੱਈਯਾ ਅਪਨਾਉਣ ਦੀ ਲੋੜ ਹੈ।    Newsline Express

Related Articles

Leave a Comment