Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ਹਵਾਈ ਜਹਾਜਾਂ ਦੇ ਮਾਡਲਾਂ ਦਾ ਸ਼ੋਅ 15 ਫਰਵਰੀ ਨੂੰ, ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ ਵੱਲੋਂ ਪੋਸਟਰ ਜਾਰੀ

ਹਵਾਈ ਜਹਾਜਾਂ ਦੇ ਮਾਡਲਾਂ ਦਾ ਸ਼ੋਅ 15 ਫਰਵਰੀ ਨੂੰ, ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ ਵੱਲੋਂ ਪੋਸਟਰ ਜਾਰੀ

by Newslineexpres@1

‘ਪਟਿਆਲਾ ਹੈਰੀਟੇਜ ਫੈਸਟੀਵਲ-2025’

???? ਹਵਾਈ ਜਹਾਜਾਂ ਦੇ ਮਾਡਲਾਂ ਦਾ ਸ਼ੋਅ 15 ਫਰਵਰੀ ਨੂੰ, ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ ਵੱਲੋਂ ਪੋਸਟਰ ਜਾਰੀ

???? ਲੋਕਾਂ ਨੂੰ ਹਵਾਈ ਜਹਾਜਾਂ ਦੇ ਮਾਡਲਾਂ ਦੇ ਕਰਤੱਬ ਦੇਖਣ ਏਵੀਏਸ਼ਨ ਕਲੱਬ ਆਉਣ ਦਾ ਖੁੱਲ੍ਹਾ ਸੱਦਾ

ਪਟਿਆਲਾ, 11 ਫਰਵਰੀ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ 15 ਫਰਵਰੀ ਨੂੰ ਕਰਵਾਏ ਜਾ ਰਹੇ ਐਰੋ ਦਾ ਸ਼ੋਅ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਮਨੀਸ਼ਾ ਰਾਣਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਹਵਾਈ ਜਹਾਜਾਂ ਦੇ ਮਾਡਲਾਂ ਦੇ ਸ਼ੋਅ ਦੇਖਣ ਲਈ ਪੁੱਜਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਦਾਖਲਾ ਬਿਲਕੁਲ ਮੁਫ਼ਤ ਹੈ।

ਮਨੀਸ਼ਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ ਰੇਖ ਹੇਠ ਐਰੋ ਮਾਡਲਿੰਗ ਸ਼ੋਅ ਇਥੇ ਸੰਗਰੂਰ ਰੋਡ ‘ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿਖੇ 15 ਫਰਵਰੀ ਨੂੰ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਮਾਰੋਹਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਹਵਾਈ ਜਹਾਜਾਂ ਦੇ ਮਾਡਲਾਂ ਦੇ ਸ਼ੋਅ ਦੌਰਾਨ ਏਵੀਏਸ਼ਨ ਕਲੱਬ ਪਟਿਆਲਾ ਦੇ ਚੀਫ਼ ਇੰਸਟ੍ਰਕਟਰ ਕੈਪਟਨ ਹਰਪ੍ਰੀਤ ਸਿੰਘ ਵੱਲੋਂ ਹਵਾਈ ਜਹਾਜ ਦੇ ਕਰਤੱਬ ਦਿਖਾਉਣ ਸਮੇਤ ਵੱਖ-ਵੱਖ ਏਅਰੋ ਮਾਡਲਿੰਗ ਕਲੱਬਾਂ ਦੀਆਂ ਟੀਮਾਂ ਜਹਾਜਾਂ ਦੇ ਮਾਡਲਾਂ ਦੇ ਕਰਤੱਬ ਦਿਖਾਉਣਗੀਆਂ।

ਮਨੀਸ਼ਾ ਰਾਣਾ ਦੱਸਿਆ ਕਿ ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ‘ਚ ਭਰਤੀ ਹੋਣ ਲਈ ਪ੍ਰੇਰਤ ਕਰਨ ਵਾਸਤੇ ਕਰਵਾਏ ਜਾਣ ਵਾਲੀ ਇਸ ਐਰੋ ਮਾਡਲਿੰਗ ਦੌਰਾਨ ਮਾਈਕਰੋ-ਲਾਈਟ ਏਅਰਕਰਾਫ਼ਟ ਫਲਾਇੰਗ, ਹਵਾਈ ਜਹਾਜ਼ ਤੋਂ ਪਰਚੇ ਸੁੱਟਣਾ, ਪੈਰਾਗਲਾਈਡਿੰਗ ਸ਼ੋਅ ਸਮੇਤ ਐਨ.ਸੀ.ਸੀ., ਪੀ.ਏ.ਐਮ.ਈ.ਸੀ. ਅਤੇ ਡੀ.ਬੀ.ਈ.ਈ. ਵੱਲੋਂ ਕੈਰੀਅਰ ਕਾਊਂਸਲਿੰਗ ਵੀ ਹੋਵੇਗੀ।

Newsline Express 

Related Articles

Leave a Comment