Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Chandigarh ???? ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ : ਡਾ. ਬਲਜੀਤ ਕੌਰ

???? ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ : ਡਾ. ਬਲਜੀਤ ਕੌਰ

by Newslineexpres@1

???? ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ : ਡਾ. ਬਲਜੀਤ ਕੌਰ

???? ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ: ਸਕੀਮ ਨੂੰ ਲਿੰਗ-ਨਿਰਪੱਖ ਬਣਾਇਆ, ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ

  ਚੰਡੀਗੜ੍ਹ, 14 ਫਰਵਰੀ – ਅਸ਼ੋਕ ਵਰਮਾ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –   ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੇ ਇਸ ਅਹਿਮ ਫੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਮਾਜ ਵਿੱਚ ਸਮਾਨਤਾ ਅਤੇ ਨਿਆਂ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਵਿੱਚ ਵਾਧਾ ਕਰਨ ਦਾ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਸਕੀਮ ਤਹਿਤ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਹੈ। “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2017” ਸਕੀਮ ਨੂੰ ਲਿੰਗ ਨਿਰਪੱਖ ਬਣਾਉਂਦੇ ਹੋਏ, ਹੁਣ ਇਹ ਸਕੀਮ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਦੇ ਨਾਮ ਨਾਲ ਜਾਣੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ 20 ਜੂਨ 2017 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਸਿਰਫ ਤੇਜ਼ਾਬ ਪੀੜਤ ਮਹਿਲਾਵਾਂ ਨੂੰ 8,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ। ਹੁਣ, ਪੰਜਾਬ ਸਰਕਾਰ ਨੇ ਸਮਾਜਿਕ ਨਿਆਂ ਦੀ ਨਵੀਂ ਦਿਸ਼ਾ ਵੱਲ ਕਦਮ ਵਧਾਉਂਦੇ ਹੋਏ, ਇਸ ਸਕੀਮ ਵਿੱਚ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਸ਼ਾਮਲ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਇਹ ਸਕੀਮ ਤੇਜ਼ਾਬ ਪੀੜਤਾਂ ਦੀ ਆਰਥਿਕ ਸਹਾਇਤਾ ਕਰੇਗੀ ਅਤੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਏਗੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਤੇਜ਼ਾਬ ਪੀੜਤਾਂ ਲਈ ਇੱਕ ਵੱਡਾ ਕਦਮ ਹੈ, ਜੋ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਆਸ ਕੀਤੀ ਕਿ ਇਸ ਨਾਲ ਪੀੜਤਾਂ ਨੂੰ ਨਵੀਂ ਉਮੀਦ ਅਤੇ ਆਤਮ-ਨਿਰਭਰਤਾ ਮਿਲੇਗੀ। ਤੇਜ਼ਾਬ ਪੀੜਤਾਂ ਲਈ ਇਹ ਵਿੱਤੀ ਸਹਾਇਤਾ ਆਰਥਿਕ ਹਾਲਤ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ।  Newsline Express

Related Articles

Leave a Comment