newslineexpres

Home Latest News ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਨਾਲ 18 ਮੌਤਾਂ ਤੇ 12 ਜ਼ਖਮੀ

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਨਾਲ 18 ਮੌਤਾਂ ਤੇ 12 ਜ਼ਖਮੀ

by Newslineexpres@1

ਨਵੀਂ ਦਿੱਲੀ, 16 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਯਾਗਰਾਜ ਜਾਣ ਵਾਲੀਆਂ ਟਰੇਨਾਂ ‘ਚ ਭੀੜ ਹੋਣ ਕਾਰਨ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ ਮਚ ਗਈ। ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 12 ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਪਲੇਟਫਾਰਮ ਨੰਬਰ 12,13,14,15 ਅਤੇ 16 ‘ਤੇ ਭਾਰੀ ਭੀੜ ਕਾਰਨ ਵਾਪਰਿਆ। ਕੇਂਦਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। 15 ਲੋਕਾਂ ਨੂੰ ਐਲਐਨਜੇਪੀ ਹਸਪਤਾਲ ਅਤੇ 3 ਨੂੰ ਲੇਡੀ ਹਾਰਡਿੰਗ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ।
ਲੋਕ ਨਾਇਕ ਹਸਪਤਾਲ ਪ੍ਰਸ਼ਾਸਨ ਨੇ 18 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਰੇਲਵੇ ਅਧਿਕਾਰੀਆਂ ਮੁਤਾਬਕ ਐਤਵਾਰ ਨੂੰ ਛੁੱਟੀ ਹੋਣ ਕਾਰਨ ਸ਼ਨੀਵਾਰ ਨੂੰ ਵੱਡੀ ਗਿਣਤੀ ‘ਚ ਲੋਕ ਪ੍ਰਯਾਗਰਾਜ ਜਾਣ ਲਈ ਇਕੱਠੇ ਹੋਏ। ਸ਼ਨੀਵਾਰ ਨੂੰ ਵੀ ਜਨਰਲ ਟਿਕਟਾਂ ਵੀ ਕਾਫੀ ਕੱਟੀਆਂ ਗਈਆਂ। ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਇਹ ਘਟਨਾ ਰਾਤ ਕਰੀਬ 8.30 ਵਜੇ ਪਲੇਟਫਾਰਮ ਨੰਬਰ 14/15 ‘ਤੇ ਉਸ ਸਮੇਂ ਵਾਪਰੀ, ਜਦੋਂ ਯਾਤਰੀ ਪ੍ਰਯਾਗਰਾਜ ਵੱਲ ਜਾਣ ਵਾਲੀਆਂ ਦੋ ਟਰੇਨਾਂ ਦਾ ਇੰਤਜ਼ਾਰ ਕਰ ਰਹੇ ਸਨ ਪਰ ਇਹ ਟਰੇਨਾਂ ਨਹੀਂ ਆਈਆਂ, ਜਿਸ ਕਾਰਨ ਪਲੇਟਫਾਰਮ ‘ਤੇ ਯਾਤਰੀਆਂ ਦੀ ਭੀੜ ਇਕੱਠੀ ਹੋ ਗਈ। ਵਾਰਾਣਸੀ ਜਾਣ ਵਾਲੀ ਸ਼ਿਵਗੰਗਾ ਐਕਸਪ੍ਰੈਸ ਦੇ ਪਲੇਟਫਾਰਮ ‘ਤੇ ਖੜ੍ਹੇ ਹੋਣ ਕਾਰਨ ਉਸ ਦੇ ਯਾਤਰੀ ਵੀ ਪਲੇਟਫਾਰਮ ‘ਤੇ ਪਹੁੰਚਣੇ ਸ਼ੁਰੂ ਹੋ ਗਏ। ਅਜਿਹੇ ‘ਚ ਭੀੜ ਵਧ ਗਈ ਅਤੇ ਭੀੜ ਨੂੰ ਕਾਬੂ ਕਰਨ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਧੱਕਾ-ਮੁੱਕੀ ਸ਼ੁਰੂ ਹੋ ਗਈ ਅਤੇ ਅਚਾਨਕ ਭਗਦੜ ਮਚ ਗਈ। ਇਸ ਕਾਰਨ ਕੁਝ ਲੋਕ ਪਲੇਟਫਾਰਮ ‘ਤੇ ਡਿੱਗ ਪਏ ਅਤੇ ਭੀੜ ‘ਚ ਕੁਚਲੇ ਗਏ।

Related Articles

Leave a Comment