newslineexpres

Home Accident ???? ਨਵੀਂ ਦਿੱਲੀ ਰੇਲਵੇ ਸਟੇਸ਼ਨ ਦੀ ਘਟਨਾ ਦੁਖਦ ; ਸਰਕਾਰ ਦੀ ਲਾਪਰਵਾਹੀ ‘ਤੇ ਕੜੀ ਕਾਰਵਾਈ ਦੀ ਮੰਗ : ਵਿਜੇ ਕਪੂਰ

???? ਨਵੀਂ ਦਿੱਲੀ ਰੇਲਵੇ ਸਟੇਸ਼ਨ ਦੀ ਘਟਨਾ ਦੁਖਦ ; ਸਰਕਾਰ ਦੀ ਲਾਪਰਵਾਹੀ ‘ਤੇ ਕੜੀ ਕਾਰਵਾਈ ਦੀ ਮੰਗ : ਵਿਜੇ ਕਪੂਰ

by Newslineexpres@1

???? ਨਵੀਂ ਦਿੱਲੀ ਰੇਲਵੇ ਸਟੇਸ਼ਨ ਦੀ ਘਟਨਾ ਦੁਖਦ: ਵਿਜੇ ਕਪੂਰ

???? ਸਰਕਾਰ ਦੀ ਲਾਪਰਵਾਹੀ ‘ਤੇ ਕੜੀ ਕਾਰਵਾਈ ਦੀ ਮੰਗ

ਪਟਿਆਲਾ, 17 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ –   ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਕੁੰਭ ਮੇਲੇ ਦੇ ਯਾਤਰੀਆਂ ਦੀ ਭਾਰੀ ਭੀੜ ਵਿਚ ਮਚੀ ਭਗਦੜ ਵਿੱਚ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਪਰਸ਼ਾਸਨਿਕ ਲਾਪਰਵਾਹੀ ਅਤੇ ਰੇਲਵੇ ਪ੍ਰਬੰਧਨ ਦੀ ਅਸਫਲਤਾ ਨੂੰ ਉਜਾਗਰ ਕਰਦੀ ਹੈ। ਮਹਾਂਕੁੰਭ ਵਰਗੇ ਵੱਡੇ ਧਾਰਮਿਕ ਸਮਾਗਮ ਦੌਰਾਨ ਯੋਗ ਪ੍ਰਬੰਧ ਨਾ ਹੋਣ ਕਰਕੇ ਇਹ ਵੱਡੀ ਤ੍ਰਾਸਦੀ ਵਾਪਰੀ, ਜਿਸ ਕਾਰਨ ਪੂਰੇ ਦੇਸ਼ ‘ਚ ਸੋਗ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਹੈ। ਅੰਤਰਰਾਸ਼ਟਰੀ ਹਿੰਦੂ ਪਰਿਸ਼ਦ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਵਿਜੇ ਕਪੂਰ ਨੇ ਇਸ ਮੰਦਭਾਗੀ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਇਸ ਨੂੰ ਰੇਲਵੇ ਪਰਸ਼ਾਸਨ ਦੀ ਗੰਭੀਰ ਅਸਫਲਤਾ ਕਰਾਰ ਦਿੱਤਾ। ਉਨ੍ਹਾਂ ਕਿਹਾ,
“ਇਹ ਘਟਨਾ ਨਾ ਸਿਰਫ਼ ਦੁੱਖਦਾਈ ਹੈ, ਸਗੋਂ ਸਰਕਾਰ ਅਤੇ ਰੇਲਵੇ ਮੰਤਰਾਲੇ ਦੀ ਲਾਪਰਵਾਹੀ ਦਾ ਸਿੱਧਾ ਸਬੂਤ ਵੀ ਹੈ। ਜਦੋਂ ਲੱਖਾਂ ਸ਼ਰਧਾਲੂ ਕੁੰਭ ਮੇਲੇ ਲਈ ਯਾਤਰਾ ਕਰ ਰਹੇ ਹਨ, ਤਦ ਰੇਲਵੇ ਪ੍ਰਸ਼ਾਸਨ ਨੂੰ ਵਿਸ਼ੇਸ਼ ਪ੍ਰਬੰਧ ਕਰਨੇ ਚਾਹੀਦੇ ਹਨ। ਪਰ, ਅਵਵਿਵਸਥਾ ਅਤੇ ਬੇਪਰਵਾਹੀ ਕਾਰਨ ਨਿਰਦੋਸ਼ ਯਾਤਰੀਆਂ ਨੂੰ ਆਪਣੀ ਜ਼ਿੰਦਗੀ ਗੁਆਉਣੀ ਪਈ।”
ਉਨ੍ਹਾਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਦੋਸ਼ੀ ਅਧਿਕਾਰੀਆਂ ਵਿਰੁੱਧ ਕੜੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ‘ਚ ਇਨ੍ਹਾਂ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਸ਼੍ਰੀ ਵਿਜੇ ਕਪੂਰ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਨੂੰ ਮੁਆਵਜ਼ਾ ਅਤੇ ਆਰਥਿਕ ਮਦਦ ਦਿੱਤੀ ਜਾਵੇ। ਇਸ ਤੋਂ ਇਲਾਵਾ, ਜ਼ਖਮੀਆਂ ਦਾ ਪੂਰਾ ਇਲਾਜ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਰੇਲਵੇ ਸਟੇਸ਼ਨਾਂ ‘ਤੇ ਭੀੜ ਪ੍ਰਬੰਧਨ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਮਹਾਂਕੁੰਭ ਵਰਗੇ ਵਿਸ਼ਾਲ ਸਮਾਗਮਾਂ ਦੌਰਾਨ ਰੇਲਵੇ ਨੂੰ ਵਾਧੂ ਸੁਰੱਖਿਆ ਉਪਾਅ ਲਾਗੂ ਕਰਨੇ ਚਾਹੀਦੇ ਹਨ, ਤਾਂ ਜੋ ਸ਼ਰਧਾਲੂ ਸੁਰੱਖਿਅਤ ਯਾਤਰਾ ਕਰ ਸਕਣ।  Newsline Express

Related Articles

Leave a Comment