Skip to main content

newslineexpres

Home Information ???? ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ 

???? ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ 

by Newslineexpres@1

???? ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ 

???? ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ – ਪ੍ਰਿੰਸੀਪਲ ਜਤਿੰਦਰ ਸਿੰਘ 

ਪਟਿਆਲਾ 17 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਮਾਣਯੋਗ ਦੀਪਤੀ ਗੋਇਲ ਚੀਫ਼ ਜੁਡੀਸ਼ਅਲ ਮੈਜਿਸਟਰੇਟ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਿੱਖਿਆ ਵਿਭਾਗ, ਟ੍ਰੈਫਿਕ ਐਜੂਕੇਸ਼ਨ ਸੈਲ ਪਟਿਆਲਾ, ਜ਼ਿਲ੍ਹਾ ਸਾਂਝ ਕੇਂਦਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਸਿਆਣਾ, ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।

ਸੈਮੀਨਾਰ ਵਿੱਚ ਉੱਘੇ ਸਮਾਜਸੇਵੀ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਤੇ‌ ਮਿਡ – ਡੇ‌ ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।

ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿੱਚ ਸਕੂਲ ਪ੍ਰਿੰਸੀਪਲ ਜਤਿੰਦਰ ਸਿੰਘ,ਸਮੂੰਹ ਅਧਿਆਪਕਾਂ ਅਤੇ ਮਿਡ ਡੇ ਮੀਲ ਵਰਕਰਾਂ ਨੇ ਵੀ ਭਾਗ ਲਿਆ।

Related Articles

Leave a Comment