newslineexpres

Home Latest News *????ਪੰਜਾਬ ਦੇ ਸਕੂਲਾਂ ‘ਤੇ ਕੋਰੋਨਾ ਦਾ ਕਹਿਰ ਸ਼ੁਰੂ*
*????8 ਵਿਦਿਆਰਥੀਆਂ ਦੀ ਰਿਪੋਰਟ ਆਈ ਪਾਜ਼ੇਟਿਵ*

*????ਪੰਜਾਬ ਦੇ ਸਕੂਲਾਂ ‘ਤੇ ਕੋਰੋਨਾ ਦਾ ਕਹਿਰ ਸ਼ੁਰੂ*
*????8 ਵਿਦਿਆਰਥੀਆਂ ਦੀ ਰਿਪੋਰਟ ਆਈ ਪਾਜ਼ੇਟਿਵ*

by Newslineexpres@1

*ਪੰਜਾਬ ਦੇ ਸਕੂਲਾਂ ‘ਤੇ ਕੋਰੋਨਾ ਦਾ ਕਹਿਰ ਸ਼ੁਰੂ*
*8 ਵਿਦਿਆਰਥੀਆਂ ਦੀ ਰਿਪੋਰਟ ਆਈ ਪਾਜ਼ੇਟਿਵ*

ਲੁਧਿਆਣਾ, 10 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ‘ਚ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਖੁੱਲ੍ਹੇ ਸਕੂਲਾਂ ‘ਤੇ ਮੁੜ ਕੋਰੋਨਾ ਵਾਇਰਸ ਦਾ ਅਸਰ ਦਿਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਸਰਕਾਰੀ ਸਕੂਲ ਦੇ 8 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।
ਪ੍ਰਿੰਸੀਪਲ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸਰਕਾਰੀ ਡਿਸਪੈਂਸਰੀ ਤੋਂ ਸੂਚਨਾ ਮਿਲੀ ਕਿ 8 ਵਿਦਿਆਰਥੀਆਂ ਦੇ ਸੈਂਪਲ ਪਾਜ਼ੇਟਿਵ ਪਾਏ ਗਏ ਹਨ, ਜਦੋਂ ਕਿ ਬਾਕੀਆਂ ਦੀ ਰਿਪੋਰਟ 14 ਤਾਰੀਖ਼ ਤੱਕ ਆਵੇਗੀ। ਜਿਸ ਤੋਂ ਬਾਅਦ ਮਾਪੇ ਅਤੇ ਬੱਚਿਆਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ 11ਵੀਂ ਅਤੇ 12ਵੀਂ ਦੇ 41 ਵਿਦਿਆਰਥੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿਸ ਦੌਰਾਨ 29 ਵਿਦਿਆਰਥੀਆਂ ਦੀ ਰਿਪੋਰਟ ਨੈਗੇਟਿਵ ਆਈ, ਜਦੋਂ ਕਿ 8 ਵਿਦਿਆਰਥੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਫਿਲਹਾਲ ਵਿਭਾਗ ਦੇ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ 11ਵੀਂ ਅਤੇ 12ਵੀਂ ਦੇ ਸੋਮਵਾਰ ਨੂੰ ਸਕੂਲ ਆਏ ਵਿਦਿਆਰਥੀਆਂ ਨੂੰ ਅਗਲੇ 14 ਦਿਨਾਂ ਤੱਕ ਘਰਾਂ ‘ਚ ਰਹਿਣ ਲਈ ਕਿਹਾ ਗਿਆ ਹੈ।
*Newsline Express*

Related Articles

Leave a Comment