newslineexpres

Home Latest News ???? ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਸਜ਼ਾ

???? ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਸਜ਼ਾ

by Newslineexpres@1

???? ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅਦਾਲਤ ਨੇ ਸੱਜਣ ਕੁਮਾਰ ਨੂੰ ਸੁਣਾਈ ਸਜ਼ਾ

ਨਵੀਂ ਦਿੱਲੀ, 25 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅਦਾਲਤ ਨੇ ਸੱਜਣ ਕੁਮਾਰ ਨੂੰ ਸਜ਼ਾ ਸੁਣਾਈ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਉਸ ਨੂੰ ਦੂਜੀ ਵਾਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਉਹ ਦਿੱਲੀ ਕੈਂਟ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਦਿੱਲੀ ਪੁਲਿਸ ਅਤੇ ਪੀੜਤਾਂ ਨੇ ਇਸ ਮਾਮਲੇ ਨੂੰ ਦੁਰਲੱਭ ਤੋਂ ਦੁਰਲੱਭ ਦੱਸਦੇ ਹੋਏ ਸੱਜਣ ਕੁਮਾਰ ਦੇ ਖਿਲਾਫ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਦਿੱਲੀ ‘ਚ ਸਿੱਖਾਂ ਖਿਲਾਫ ਹੋਏ ਦੰਗਿਆਂ ਦੇ ਦੋਸ਼ੀ ਸੱਜਣ ਸਿੰਘ ਉਤੇ ਸਥਾਨਕ ਅਦਾਲਤ ਦਾ ਫੈਸਲਾ ਅੱਜ ਦੁਪਹਿਰ 2 ਵਜੇ ਸੁਣਾਇਆ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਰੌਜ਼ ਐਵੇਨਿਊ ਕੋਰਟ ਦੇ ਬਾਹਰ ਕੁਝ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਨੇ ਸੱਜਣ ਕੁਮਾਰ ਨੂੰ ਫਾਂਸੀ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸਿੱਖ ਦੰਗਾ ਪੀੜਤਾਂ ਨੇ ਕਿਹਾ ਕਿ 2015 ਤੋਂ ਬਾਅਦ ਜਦੋਂ ਕਾਂਗਰਸ ਸਰਕਾਰ ਚਲੀ ਗਈ ਅਤੇ ਭਾਜਪਾ ਦੀ ਸਰਕਾਰ ਆਈ ਤਾਂ ਉਨ੍ਹਾਂ (ਪੀੜਤਾਂ) ਨੂੰ ਅਦਾਲਤ ਤੋਂ ਕਾਫੀ ਰਾਹਤ ਮਿਲੀ। ਇਸ ਕੇਸ ਵਿੱਚ ਗੁਰਲਾਡ ਸਿੰਘ ਕਾਹਲੋਂ ਉਹ ਪਟੀਸ਼ਨਰ ਹਨ, ਜਿਨ੍ਹਾਂ ਨੇ 1984 ਦੇ ਕੇਸ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਅਹਿਮ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਦੇ ਆਗੂ ਕਮਲਨਾਥ, ਜਗਦੀਸ਼ ਟਾਈਟਲਰ ਅਤੇ ਹੋਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ।

Related Articles

Leave a Comment