???? ਮਾਡਲ ਸਕੂਲ ਪੰਜਾਬੀ ਯੂਨਿਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ
ਪਟਿਆਲਾ/ ਨਿਊਜ਼ਲਾਈਨ ਐਕਸਪ੍ਰੈਸ – ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਅੰਕਿਤਾ ਨੇ ਸ਼ਿਵਰਾਤਰੀ ਦੇ ਤਿਉਹਾਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਦਿਨ ਭਗਵਾਨ ਸ਼ਿਵ ਜੀ ਅਤੇ ਪਾਰਵਤੀ ਮਾਤਾ ਜੀ ਦਾ ਵਿਆਹ ਹੋਇਆ ਸੀ। ਇਸ ਮੌਕੇ ਸਕੂਲ ਦੇ ਇੰਚਾਰਜ ਸ੍ਰ. ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹਾਨਤਾ ਬਾਰੇ ਦੱਸਿਆ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ। Newsline Express
