Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ???? 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

???? 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Newslineexpres@1

???? 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਟਿਆਲਾ, 27 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਤੱਥਾਂ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ‘ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment