Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ???? ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

???? ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

by Newslineexpres@1

???? ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਪਟਿਆਲਾ, 27 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment