newslineexpres

Home Chandigarh ???? ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਸਿਵਲ ਸਰਜਨ ਅਤੇ ਡਿਪਟੀ ਕਮਿਸ਼ਨਰਾਂ ਨੂੰ ਸੌੰਪੇ ਮੰਗ ਪੱਤਰ

???? ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਸਿਵਲ ਸਰਜਨ ਅਤੇ ਡਿਪਟੀ ਕਮਿਸ਼ਨਰਾਂ ਨੂੰ ਸੌੰਪੇ ਮੰਗ ਪੱਤਰ

by Newslineexpres@1

???? ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਸਿਵਲ ਸਰਜਨ ਅਤੇ ਡਿਪਟੀ ਕਮਿਸ਼ਨਰਾਂ ਨੂੰ ਸੌੰਪੇ ਮੰਗ ਪੱਤਰ

???? ਮੰਗਾਂ ਨਾ ਮੰਨੇ ਜਾਣ ਤੱਕ 16 ਮਾਰਚ ਨੂੰ ਸਿਹਤ ਮੰਤਰੀ ਦੀ ਪਟਿਆਲਾ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਦਿਓਲ

   ਪਟਿਆਲਾ, 6 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –  ਸਿਹਤ ਵਿਭਾਗ ਦੇ ਅਦਾਰੇ ਏਡਜ਼ ਕੰਟਰੋਲ ਸੁਸਾਇਟੀ ਅਧੀਨ ਪਿਛਲੇ 27 ਸਾਲਾਂ ਤੋਂ ਯੋਗ ਤਰੀਕੇ ਤਹਿਤ ਭਰਤੀ ਕਰਮਚਾਰੀ ਜਿੱਥੇ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਲਾਅਰੇਬਾਜ਼ੀ ਤੋਂ ਪ੍ਰੇਸਾਨ ਹਨ, ਉਥੇ ਹੀ ਵਿਭਾਗ ਵੀ ਜਾਇਜ ਮੰਗਾਂ ਤੋਂ ਟਾਲਾ ਵੱਟ ਕੇ ਘੂਕ ਸੁੱਤਾ ਪਿਆ ਹੈ, ਜਿਸਦੇ ਰੋਸ ਵਜੋਂ ਪੰਜਾਬ ਭਰ ਦੇ ਸਬੰਧਤ ਕਰਮਚਾਰੀਆਂ ਨੇ ਮੁੱਖ ਮੰਤਰੀ ਦੇ ਨਾਂਅ ਵਾਲਾ ਮੰਗ ਪੱਤਰ ਅੱਜ ਸਮੂਹ ਸਿਵਲ ਸਰਜਨ ਸਾਹਿਬਾਨਾਂ ਨੂੰ ਸੌਂਪ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿੱਜੀ ਦਖਲ ਦੇ ਕੇ ਵਾਅਦੇ ਨਿਭਾਉਣ ਦੀ ਅਪੀਲ ਕੀਤੀ ਜੋ ਕਿ ਆਪ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਨ। ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵੇ ਅੱਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਹੋਰ ਵੱਖ ਵੱਖ ਬੁਲਾਰਿਆਂ ਨੇ ਪ੍ਰਗਟ ਕੀਤੇ।

  ਇਸੇ ਲੜੀ ਤਹਿਤ ਜਿਲ੍ਹਾ ਪਟਿਆਲਾ ਵਿੱਚ ਮੁਲਾਜ਼ਮ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਾਰੇ ਵਿੰਗ (ਏ.ਆਰ.ਟੀ.ਐਚ.ਆਈ.ਵੀ ਏਡਜ) ਦੇ ਮਰੀਜਾਂ ਨੂੰ ਦਵਾਈ ਦੇਣ ਵਾਲੇ ਕੇੰਦਰ, ਨਸ਼ੇ ਦੇ ਮਰੀਜਾਂ ਨੂੰ ਦਵਾਈ ਦੇਣ ਵਾਲੇ ਓ.ਐਸ.ਟੀ. ਸਟਾਫ, ਆਈ.ਸੀ.ਟੀ.ਸੀ ਐਚ.ਆਈ.ਵੀ ਟੈਸਟਿੰਗ ਅਤੇ ਕਾਊਂਸਲਿੰਗ ਸੈਂਟਰ, ਗੁਪਤ ਰੋਗ ਕਲੀਨਿਕ ਅਤੇ ਬਲੱਡ ਸੈਂਟਰ ਦੇ ਕਰਮਚਾਰੀਆਂ ਨੇ ਜਿਲ੍ਹਾ ਪਟਿਆਲਾ ਦੇ ਸਿਵਲ ਸਰਜਨ ਜਗਪਾਲਇੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ।
   ਐਸੋਸ਼ੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਦੀ ਅਗਵਾਈ ਵਿੱਚ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਵੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇ ਕੇ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਅਤੇ ਜਲਦ ਹੱਲ ਨਾ ਕਰਨ ਦੀ ਸੂਰਤ ਵਿੱਚ ਸਿਹਤ ਮੰਤਰੀ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਵਿਖੇ 16 ਮਾਰਚ 2025, ਦਿਨ ਐਤਵਾਰ ਨੂੰ ਰੋਸ ਰੈਲੀ ਕੀਤੀ ਜਾਵੇਗੀ।
   ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਦੀ ਅਗਵਾਈ ਵਿੱਚ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਛੁੱਟੀ ਵਾਲੇ ਦਿਨ ਸਿਹਤ ਸੇਵਾਵਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪ੍ਰੰਤੂ ਜੇਕਰ ਵਿਭਾਗ ਅਤੇ ਸਰਕਾਰ ਨਾ ਜਾਗੇ ਅਤੇ ਵਿਭਾਗ ਕੋਲੋਂ ਮੁਲਾਜ਼ਮ ਵਿਰੋਧੀ ਫੈਸਲੇ ਲੈਣੇ ਬੰਦ ਨਾ ਕੀਤੇ ਤਾਂ ਕੰਮ ਵੀ ਠੱਪ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਪਿਛਲੇ 27 ਸਾਲਾਂ ਤੋਂ ਆਪਣੇ ਵਿਭਾਗ ਦੀਆਂ ਡਿਊਟੀਆਂ ਦੇ ਨਾਲ ਨਾਲ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਦਿੱਤੀਆਂ ਹੋਰ ਡਿਊਟੀਆਂ ਵੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ ਜਦਕਿ ਉਹ ਅੱਜ ਤੱਕ ਕਈ ਸਿਹਤ ਸਹੂਲਤਾਂ ਤੋਂ ਬਾਂਝੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਤੋਂ ਵੀ ਅਸਮਰੱਥ ਹਨ ਅਤੇ ਵਿਭਾਗ ਪਹਿਲਾਂ ਦਿੱਤੀਆਂ ਸਹੂਲਤਾਂ ਵੀ ਖੋਹਣ ਦੀ ਤਿਆਰੀ ਵਿੱਚ ਹੈ।   Newsline Express

Related Articles

Leave a Comment