???? ਮਾਡਲ ਸਕੂਲ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਪਟਿਆਲਾ, 7 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸਕੂਲ ਦੇ ਅਧਿਆਪਕ ਗੁਰਪ੍ਰੀਤ ਕੌਰ ਮੱਲੀ ਨੇ ਬੱਚਿਆਂ ਨੂੰ ਪ੍ਰਸਿੱਧ ਔਰਤਾਂ ਜਿਵੇਂ ਕਿ ਕਲਪਨਾ ਚਾਵਲਾ, ਮਦਰ ਟੈਰੇਸਾ ਅਤੇ ਹੋਰ ਮਹਾਨ ਸਖਸ਼ਿਅਤਾਂ ਦੁਆਰਾ ਮਨੁੱਖੀ ਭਲਾਈ ਲਈ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਇੰਚਾਰਜ ਸ੍ਰ . ਸਤਵੀਰ ਸਿੰਘ ਗਿੱਲ ਵੱਲੋਂ ਮਹਿਲਾ ਦਿਵਸ ਤੇ ਸਟਾਫ ਨੂੰ ਵਧਾਈ ਦਿੱਤੀ ਗਈ।
