Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Information ???? ਨੈਸ਼ਨਲ ਲੋਕ ਅਦਾਲਤ ਦੌਰਾਨ ਕੁੱਲ 17558 ਕੇਸਾਂ ਦਾ ਨਿਪਟਾਰਾ

???? ਨੈਸ਼ਨਲ ਲੋਕ ਅਦਾਲਤ ਦੌਰਾਨ ਕੁੱਲ 17558 ਕੇਸਾਂ ਦਾ ਨਿਪਟਾਰਾ

by Newslineexpres@1

???? ਨੈਸ਼ਨਲ ਲੋਕ ਅਦਾਲਤ ਦੌਰਾਨ ਕੁੱਲ 17558 ਕੇਸਾਂ ਦਾ ਨਿਪਟਾਰਾ

ਪਟਿਆਲਾ 8 ਮਾਰਚ- ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੁਪਿੰਦਰਜੀਤ ਚਾਹਲ, ਦੀ ਯੋਗ ਅਗਵਾਈ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਨੀਸ਼ ਅਰੋੜਾ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਾਡੇਬਲ ਕਿ੍ਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ 08 ਮਾਰਚ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ | ਸੈਸ਼ਨ ਜੱਜ ਮੁਨੀਸ਼ ਅਰੋੜਾ ਨੇ ਕਿਹਾ ਕਿ ਲੋਕ ਅਦਾਲਤਾਂ ਦਾ ਮੁੱਖ ਟੀਚਾ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ |

ਇਸ ਮੌਕੇ ਜ਼ਿਲ੍ਹਾ ਪਟਿਆਲਾ ਵਿੱਚ 32 ਬੈਂਚਾਂ (ਪਟਿਆਲਾ ਵਿੱਚ 19, ਰਾਜਪੁਰਾ ਵਿੱਚ 05, ਨਾਭਾ ਵਿੱਚ 03 ਅਤੇ ਸਮਾਣਾ ਵਿੱਚ 03 ) ਦਾ ਗਠਨ ਕੀਤਾ ਗਿਆ | ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ 01 ਬੈਂਚ ਦਾ ਗਠਨ ਕੀਤਾ ਗਿਆ | ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੂਮੈਨ ਸੈੱਲ, ਪਟਿਆਲਾ ਵਿਖੇ 01 ਬੈਂਚ ਦਾ ਗਠਨ ਵੀ ਕੀਤਾ ਗਿਆ |

ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 28058 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 17558 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 31,83,19,172/- ਰੁਪਏ ਦੇ ਅਵਾਰਡ ਪਾਸ ਕੀਤੇ ਗਏ |

ਇਸ ਮੌਕੇ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਇੰਚਾਰਜ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਦੀਪ ਕੌਰ ਗਿੱਲ ਨੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਚਾਨਣਾ ਪਾਇਆ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ ਇਸਦਾ ਫੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸਦੀ ਅਪੀਲ ਨਹੀਂ ਕੀਤੀ ਜਾ ਸਕਦੀ | ਇਸ ਤੋਂ ਇਲਾਵਾ, ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ | ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ, ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ |

ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ 112 ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸਾਂ ਦਾ ਨਿਪਟਾਰਾ ਕਰਨਾ ਸੀ, ਜੋ ਕਿ ਪਿ੍ੰਸੀਪਲ ਜੱਜ, ਸ੍ਰੀ ਸੰਦੀਪ ਕੁਮਾਰ ਸਿੰਗਲਾ ਅਤੇ ਵਧੀਕ ਪਿ੍ੰਸੀਪਲ ਜੱਜ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ ਸਨ |

Related Articles

Leave a Comment