newslineexpres

Home Information ???? ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 12 ਮਾਰਚ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ

???? ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 12 ਮਾਰਚ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ

by Newslineexpres@1

???? ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 12 ਮਾਰਚ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ

ਪਟਿਆਲਾ, 10 ਮਾਰਚ: ਨਿਊਜ਼ਲਾਈਨ ਐਕਸਪ੍ਰੈਸ – ਸਰਕਾਰ ਨੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ। ਜਿਹੜੇ ਉਮੀਦਵਾਰ ਹਾਈ ਸਕੂਲ, ਹਾਇਰ ਸੈਕੰਡਰੀ, ਆਈ.ਟੀ.ਆਈ., ਡਿਪੋਲੋਮਾ ਅਤੇ ਗ੍ਰੇਜੂਏਸ਼ਨ ਪਾਸ ਕਰ ਚੁੱਕੇ ਹਨ ਅਤੇ 21 ਤੋਂ 24 ਸਾਲ ਦੀ ਉਮਰ ਦੇ ਹਨ, ਉਹ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ ਰਜਿਸਟਰ ਕਰ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ ਕੁੱਲ 192 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਜਿਵੇਂ ਅੰਬੂਜਾ ਸੀਮਿੰਟ, ਗੁਰੂ ਨਾਨਕ ਦੇਵ ਟੀ.ਪੀ.ਪੀ., ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਆਫ਼ ਇੰਡੀਆ, ਡਾਬਰ ਇੰਡੀਆ ਲਿਮਟਿਡ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਜੁਬੀਲੈਂਟ ਫੂਡ ਵਰਕਸ, ਐਚ.ਡੀ.ਐਫ.ਸੀ ਬੈਂਕ, ਇੰਡੋਸਿੰਧ ਬੈਂਕ ਆਦਿ ਵਿੱਚ ਨੌਕਰੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇੰਟਰਨਸ਼ਿਪ ਸਕੀਮ ਤਹਿਤ ਉਮੀਦਵਾਰ ਸਿਰਫ਼ ਤਿੰਨ ਕੰਪਨੀਆਂ ਲਈ ਅਪਲਾਈ ਕਰ ਸਕਦਾ ਹੈ। ਇਸ ਸਕੀਮ ਲਈ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ ਹੈ। ਇੰਟਰਨਸ਼ਿਪ ਸਕੀਮ ਲਈ ਉਮੀਦਵਾਰ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿੱਚ ਨਹੀਂ ਹੋਣਾ ਚਾਹੀਦਾ ਅਤੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਮ 8 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਸਕੀਮ ਅਧੀਨ ਕੋਰਸ ਪੂਰਾ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਵੱਲੋਂ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ ਬੀਮਾ ਕਵਰੇਜ ਵੀ ਪ੍ਰਦਾਨ ਕੀਤੀ ਜਾਵੇਗੀ।

Related Articles

Leave a Comment