newslineexpres

Home Chandigarh ???? 21 ਤੋਂ 28 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਇਜਲਾਸ

???? 21 ਤੋਂ 28 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਇਜਲਾਸ

by Newslineexpres@1

???? 21 ਤੋਂ 28 ਮਾਰਚ ਤੱਕ ਹੋਵੇਗਾ ਪੰਜਾਬ ਦਾ ਬਜਟ ਇਜਲਾਸ

ਚੰਡੀਗੜ੍ਹ, 13 ਮਾਰਚ : ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ  ਬਜਟ ਸੈਸ਼ਨ 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।

Related Articles

Leave a Comment