???? ਆਰਮੀ ਅਫਸਰ ਅਤੇ ਪੁੱਤ ਨੂੰ ਕੁੱਟਣ ਦੇ ਮਾਮਲੇ ‘ਚ ਪਟਿਆਲਾ SSP ਦੀ ਵੱਡੀ ਕਾਰਵਾਈ, 12 ਪੁਲਿਸ ਮੁਲਾਜ਼ਮ ਕੀਤੇ ਸਸਪੈਂਡ
ਪਟਿਆਲਾ, 17 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿਚ ਆਰਮੀ ਅਫਸਰ ਤੇ ਉਸ ਦੇ ਪੁੱਤਰ ਨਾਲ ਮਾਰਕੁਟਾਈ ਦੇ ਮਾਮਲੇ ਵਿਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਘਟਨਾ ਵਿਚ ਸ਼ਾਮਲ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ।
ਐੱਸਐੱਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਗਏ ਹਨ ਤੇ ਇਹ ਜਾਂਚ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਹੋਇਆ ਉਹ ਨਹੀਂ ਹੋਣਾ ਚਾਹੀਦਾ ਸੀ। ਅਸੀਂ ਆਰਮੀ ਅਫਸਰ ਤੇ ਉਹਨਾਂ ਦੇ ਪਰਿਵਾਰ ਤੋਂ ਮਾਫੀ ਮੰਗਦੇ ਹਾਂ ਤੇ ਅਸੀਂ ਫੌਜ ਦਾ ਪੂਰਾ ਸਨਮਾਨ ਕਰਦੇ ਹਾਂ।
ਘਟਨਾ ਪਟਿਆਲਾ ਰਾਜਿੰਦਰ ਹਸਪਤਾਲ ਦੇ ਕੋਲ ਇਕ ਢਾਬੇ ਦੀ ਹੈ। ਇਸ ਦੌਰਾਨ ਆਰਮੀ ਅਫਸਰ ਦੇ ਉਸ ਦੇ ਪੁੱਤਰ ਦੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਰਕੇ ਦੋਵਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਤੇ ਬਾਅਦ ਵਿਚ ਆਰਮੀ ਅਫਸਰ ਦੀ ਪਤਨੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਪਤੀ ਪੁਸ਼ਪਿੰਦਰ ਸਿੰਘ ਬਾਠ ਤੇ ਪੁੱਤਰ ਅੰਗਦ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਨੇ ਬੇਰਹਿਮੀ ਨਾਲ ਕੁੱਟਿਆ ਹੈ।
