???? ਐਡਵੋਕੇਟ ਹਰਜਿੰਦਰ ਧਾਮੀ ਨੇ ਆਪਣਾ ਅਸਤੀਫ਼ਾ ਲਿਆ ਵਾਪਸ; ਜਲਦ ਸੰਭਾਲਣਗੇ ਅਹੁਦਾ
ਅੰਮ੍ਰਿਤਸਰ, 18 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨਾਲ ਅੱਜ ਹੋਈ ਮੁਲਾਕਾਤ ਤੋਂ ਬਾਅਦ ਧਾਮੀ ਨੇ ਇਹ ਫੈਸਲਾ ਲਿਆ ਹੈ। ਉਹ ਇਕ ਦੋ ਦਿਨਾਂ ਤੱਕ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ।
