newslineexpres

Home ਮੁੱਖ ਪੰਨਾ ਸੰਗਰੂਰ: ਧਰਨਾਕਾਰੀ ਕਿਸਾਨਾਂ ਨੂੰ ਪੁਲੀਸ ਨੇ ਲਿਆ ਹਿਰਾਸਤ ’ਚ

ਸੰਗਰੂਰ: ਧਰਨਾਕਾਰੀ ਕਿਸਾਨਾਂ ਨੂੰ ਪੁਲੀਸ ਨੇ ਲਿਆ ਹਿਰਾਸਤ ’ਚ

by Newslineexpres@1

ਸੰਗਰੂਰ, 20 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਸ਼ੰਭੂ ਤੇ ਖਨੌਰੀ ਮੋਰਚਿਆਂ ਨੂੰ ਪੁਲੀਸ ਵੱਲੋਂ ਚੁੱਕੇ ਜਾਣ ਦੇ ਵਿਰੋਧ ’ਚ ਡੀਸੀ ਦਫਤਰ ਅੱਗੇ ਰੋਸ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲੀਸ ਵੱਲੋਂ ਤੋਂ ਘੇਰਨ ਤੋਂ ਬਾਅਦ ਜਬਰੀ ਹਿਰਾਸਤ ਚ ਲੈ ਲਿਆ ਗਿਆ ਹੈ। ਇਸ ਦੌਰਾਨ ਬੀਕੇਯੂ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਸੋਮਾ ਸਮਤੇ ਕਈ ਆਗੂਆਂ ਨੂੰ ਵੀ ਜਬਰੀ ਹਿਰਾਸਤ ਵਿਚ ਲਿਆ ਗਿਆ। ਜ਼ਿਕਰਯੋਗ ਹੈ ਕਿ ਬੀਕੇਯੂ ਏਕਤਾ ਆਜ਼ਾਦ ਦੀ ਅਗਵਾਈ ਹੇਠ ਕਿਸਾਨ ਡੀਸੀ ਦਫਤਰ ਅੱਗੇ ਰੋਸ ਧਰਨਾ ਦੇ ਰਹੇ ਸਨ। ਪ੍ਰਸ਼ਾਸਨ ਵੱਲੋਂ ਇਸ ਮੌਕੇ ਵੱਡੀ ਤਾਦਾਦ ’ਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲੀਸ ਨੇ ਦੋਵੇਂ ਪਾਸੇ ਤੋਂ ਘੇਰ ਕੇ ਕਿਸਾਨਾਂ ਨੂੰ ਹਿਰਾਸਤ ’ਚ ਲੈਂਦਿਆਂ ਕਿਸਾਨ ਬੀਬੀਆਂ ਨੂੰ ਵੀ ਧੂਹ ਕੇ ਬੱਸਾਂ ’ਚ ਚੜ੍ਹਾਇਆ। ਡੀਐੱਸਪੀ ਸੁਖਦੇਵ ਸਿੰਘ ਨੇ ਦੱਸਿਆ ਕਿ ਹਿਰਾਸਤ ਚ ਲਏ ਕਿਸਾਨਾਂ ਨੂੰ ਥਾਣਾ ਦਿੜ੍ਹਬਾ, ਚੀਮਾ, ਲੌਂਗੋਵਾਲ, ਸੰਗਰੂਰ ਵਿਚ ਲਿਜਾਇਆ ਗਿਆ ਹੈ। ਦੂਜੇ ਪਾਸੇ ਕਿਸਾਨਾਂ ਨੇ ਪੁਲੀਸ ਕਾਰਵਾਈ ਦਾ ਵਿਰੋਧ ਕਰਦਿਆਂ ਇਸ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਅਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

Related Articles

Leave a Comment