newslineexpres

Home ਪੰਜਾਬ ਲੁਧਿਆਣਾ ਕੋਰਟ ਕੰਪਲੈਕਸ ਦੀ 8ਵੀਂ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਲੁਧਿਆਣਾ ਕੋਰਟ ਕੰਪਲੈਕਸ ਦੀ 8ਵੀਂ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

by Newslineexpres@1

ਲੁਧਿਆਣਾ ਕੋਰਟ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਵੀਰਵਾਰ ਦੁਪਹਿਰ ਨੂੰ ਇਕ ਦਰਦਨਾਕ ਘਟਨਾ ਵਾਪਰੀ। ਇਥੇ ਇਕ ਅਣਪਛਾਤੀ ਲੜਕੀ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਖੂਨ ਨਾਲ ਲੱਥਪੱਥ ਕੁੜੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲੜਕੀ ਦੇ ਮੋਬਾਈਲ ਤੋਂ ਸੁਰਾਗ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related Articles

Leave a Comment