newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Jobs ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ 22 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਹੁਣ 21 ਅਗਸਤ ਨੂੰ

ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ 22 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਹੁਣ 21 ਅਗਸਤ ਨੂੰ

by Newslineexpres@1

ਚੰਡੀਗੜ੍ਹ, 13 ਅਗਸਤ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵੈਟਰਨਰੀ ਇੰਸਪੈਕਟਰ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ।
ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦੱਸਿਆ ਗਿਆ ਹੈ ਕਿ ਇਸਤਿਹਾਰ ਨੰ: 14 ਆਫ 2021 ਰਾਹੀਂ ਵੈਟਰਨਰੀ ਇੰਸਪੈਕਟਰ ਦੀਆਂ 866 ਆਸਾਮੀਆਂ ਭਰਨ ਲਈ ਮਿਤੀ 22.08.2021 ਨੂੰ ਲਿਖਤੀ ਪ੍ਰੀਖਿਆ ਲਈ ਜਾਣੀ ਸੀ, ਪ੍ਰੰਤੂ ਕੁੱਝ ਤਕਨੀਕੀ/ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆ ਨੂੰ ਹੁਣ ਮਿਤੀ 21.08.2021 ਨੂੰ ਹੋਵੇਗੀ। ਇਸ ਭਰਤੀ ਸਬੰਧੀ ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਹਨ।
ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਜਿਹਨਾਂ ਆਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ, ਜਿਵੇਂ ਕਿ ਮੱਛੀ ਪਾਲਣ ਅਫਸਰ, ਕਲਰਕ ਲੀਗਲ ਦੇ ਉਮੀਦਵਾਰਾਂ ਦੀ ਬੋਰਡ ਵੱਲੋਂ ਕੌਂਸਲਿੰਗ ਕੀਤੀ ਜਾ ਚੁੱਕੀ ਹੈ ਅਤੇ ਅਤੇ ਸਕੂਲ ਲਾਇਬਰੇਰੀਅਨ ਦੇ ਉਮੀਦਵਾਰਾਂ ਦੀ ਕੌਂਸਲਿੰਗ ਮਿਤੀ 11 ਅਗਸਤ ਤੋਂ 18 ਅਗਸਤ ਤੱਕ ਕੀਤੀ ਜਾ ਰਹੀਂ ਹੈ। ਕੌਂਸਲਿੰਗ ਦੌਰਾਨ ਵਿਦਿਅਕ/ਤਕਨੀਕੀ ਯੋਗਤਾ ਰੱਖਣ ਵਾਲੇ ਯੋਗ ਉਮੀਦਵਾਰਾਂ ਦੇ ਨਾਵਾਂ ਦੀਆਂ ਸਿਫਾਰਸ਼ਾਂ ਸਬੰਧਤ ਵਿਭਾਗਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਜਲਦੀ ਹੀ ਭੇਜ ਦਿੱਤੀਆ ਜਾਣਗੀਆਂ।

Related Articles

Leave a Comment