Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Information ???? ਆਡਿਟ ਇੰਸਪੈਕਟਰ 20,000 ਰੁ: ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ

???? ਆਡਿਟ ਇੰਸਪੈਕਟਰ 20,000 ਰੁ: ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ

by Newslineexpres@1

???? ਆਡਿਟ ਇੰਸਪੈਕਟਰ 20,000 ਰੁ: ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਪਟਿਆਲਾ, 25 ਮਾਰਚ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ ‘ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ 20000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment