Skip to main content

newslineexpres

Breaking News
Joe Rogan Podcasts You Must Listen
Home Latest News ਪੰਜਾਬ ਯੂਨੀਵਰਸਿਟੀ ਚ ਖੂਨੀ ਝੜਪ, ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਚੱਲੇ ਚਾਕੂ, ਇੱਕ ਦੀ ਮੌਤ

ਪੰਜਾਬ ਯੂਨੀਵਰਸਿਟੀ ਚ ਖੂਨੀ ਝੜਪ, ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਚੱਲੇ ਚਾਕੂ, ਇੱਕ ਦੀ ਮੌਤ

by Newslineexpres@1

ਪੰਜਾਬ ਯੂਨੀਵਰਸਿਟੀ ਚ ਖੂਨੀ ਝੜਪ

ਚੰਡੀਗੜ, 29 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਹਿੰਸਕ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਦੌਰਾਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਹਮਲਾਵਰਾਂ ਨੇ ਚਾਰ ਵਿਦਿਆਰਥੀਆਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ਜਿਨ੍ਹਾਂ ’ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਆਦਿਤਿਆ ਠਾਕੁਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਹ ਪੀਯੂ ਵਿੱਚ ਦੂਜੇ ਸਾਲ ਦਾ ਅਧਿਆਪਕ ਸਿਖਲਾਈ ਦਾ ਵਿਦਿਆਰਥੀ ਸੀ। ਸੈਕਟਰ 11 ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਤੋਂ ਮਿਲੀ ਸ਼ੁਰੂਆਤੀ ਜਾਣਕਾਰੀ ਅਨੁਸਾਰ, ਮਾਸੂਮ ਸ਼ਰਮਾ ਦਾ ਸ਼ੋਅ ਸ਼ੁੱਕਰਵਾਰ ਰਾਤ ਨੂੰ ਪੀਯੂ ਵਿੱਚ ਚੱਲ ਰਿਹਾ ਸੀ। ਇਸ ਦੌਰਾਨ ਸਟੇਜ ਦੇ ਪਿੱਛੇ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ। ਇਸ ਦੌਰਾਨ 4 ਵਿਦਿਆਰਥੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਉੱਥੋਂ ਭੱਜ ਗਏ। ਇਸ ਤੋਂ ਬਾਅਦ ਪੁਲਿਸ ਉੱਥੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਜ਼ਖਮੀ ਆਦਿੱਤਿਆ ਦੀ ਮੌਤ ਹੋ ਗਈ।

Related Articles

Leave a Comment