Skip to main content

newslineexpres

Breaking News
Joe Rogan Podcasts You Must Listen
Home Hindu ???? ਸ਼ਿਵ ਸੈਨਾ ਹਿੰਦੁਸਤਾਨ ਨੇ ਗੁਰਦਾਸਪੁਰ ਵਿੱਚ ਵੀ ਮਨਾਇਆ 22ਵਾਂ ਸਥਾਪਨਾ ਦਿਵਸ ; ਸੰਗਠਨ ਨੂੰ ਮਜਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਭਰਤੀ ਸ਼ੁਰੂ ਕਰੇਗੀ ਸ਼ਿਵ ਸੈਨਾ ਹਿੰਦੁਸਤਾਨ

???? ਸ਼ਿਵ ਸੈਨਾ ਹਿੰਦੁਸਤਾਨ ਨੇ ਗੁਰਦਾਸਪੁਰ ਵਿੱਚ ਵੀ ਮਨਾਇਆ 22ਵਾਂ ਸਥਾਪਨਾ ਦਿਵਸ ; ਸੰਗਠਨ ਨੂੰ ਮਜਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਭਰਤੀ ਸ਼ੁਰੂ ਕਰੇਗੀ ਸ਼ਿਵ ਸੈਨਾ ਹਿੰਦੁਸਤਾਨ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਨੇ ਗੁਰਦਾਸਪੁਰ ਵਿੱਚ ਵੀ ਮਨਾਇਆ 22ਵਾਂ ਸਥਾਪਨਾ ਦਿਵਸ

???? ਸੰਗਠਨ ਨੂੰ ਮਜਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਭਰਤੀ ਸ਼ੁਰੂ ਕਰੇਗੀ ਸ਼ਿਵ ਸੈਨਾ ਹਿੰਦੁਸਤਾਨ

   ਗੁਰਦਾਸਪੁਰ, 30 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –   ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਨਿਰਦੇਸ਼ਾਂ ਉਤੇ ਅੱਜ ਸੰਗਠਨ ਦਾ 22ਵਾਂ ਸਥਾਪਨਾ ਦਿਵਸ ਦੇਸ਼ ਭਰ ਵਿੱਚ ਮਨਾਇਆ ਗਿਆ। ਇਸੇ ਤਹਿਤ ਗੀਤਾ ਭਵਨ ਮੰਦਿਰ ਗੁਰਦਾਸਪੁਰ ਵਿੱਚ ਹਵਨ ਯੱਗ ਅਤੇ ਗਊਸ਼ਾਲਾ ਵਿੱਚ ਗਊਆਂ ਨੂੰ ਚਾਰਾ ਭੇਟ ਕਰਕੇ ਮਨਾਇਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਚੇਅਰਮੈਨ ਰੋਹਿਤ ਅਬਰੋਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਤਰੀ ਦੀ ਅਗਵਾਈ ਹੇਠ 22ਵੇਂ ਸਥਾਪਨਾ ਦਿਹਾੜੇ ਮੌਕੇ ਹਵਨ ਯੱਗ ਕਰਵਾਇਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਸਾਲ 2003 ਵਿੱਚ ਸੰਗਠਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਜਲੰਧਰ ਸ਼ਹਿਰ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੀ ਸਥਾਪਨਾ ਕੀਤੀ ਸੀ ਜੋ ਅੱਜ ਇੱਕ ਬਹੁਤ ਮਜ਼ਬੂਤ ਪਾਰਟੀ ਬਣ ਚੁੱਕੀ ਹੈ ਅਤੇ ਭਾਰਤ ਦੇ 18 ਰਾਜਾਂ ਵਿੱਚ ਕੰਮ ਕਰਦੇ ਹੋਏ ਹਿੰਦੂਤਵ ਲਈ ਦਿਨ ਰਾਤ ਕੰਮ ਕਰਦੀ ਹੈ।

ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅੱਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਗੁਰਦਾਸਪੁਰ ਵਿੱਚ ਵੱਡੇ ਪੱਧਰ ’ਤੇ ਪਾਰਟੀ ਵਿੱਚ ਭਰਤੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੁਰਦਾਸਪੁਰ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਥਮ ਸ਼ਰਮਾ, ਐਡਵੋਕੇਟ ਰਵੀ ਕੁਮਾਰ, ਓੰਕਾਰ ਸਿੰਘ ਲੱਕੀ, ਤਿਲਕਰਾਜ, ਪ੍ਰਿੰ. ਸੰਨੀ ਮਹਾਜਨ, ਕਪਿਲ ਅਤੇ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।     Newsline Express

Related Articles

Leave a Comment