newslineexpres

Home Education ???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਰਹੇ ਸ਼ਾਨਦਾਰ ਨਤੀਜੇ

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਰਹੇ ਸ਼ਾਨਦਾਰ ਨਤੀਜੇ

by Newslineexpres@1

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਰਹੇ ਸ਼ਾਨਦਾਰ ਨਤੀਜੇ

???? ਵਿਦਿਆਰਥੀਆਂ ਅਤੇ ਮਾਪਿਆਂ ਨੇ ਸਮੂਹ ਅਧਿਆਪਕਾਂ ਦੀ ਕੀਤੀ ਪ੍ਰਸੰਸਾ

ਪਟਿਆਲਾ, 31 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –   ਅੱਜ, 31 ਮਾਰਚ ਨੂੰ, ਪਟਿਆਲਾ ਦੇ ਪ੍ਰਸਿੱਧ ਸਕੂਲ, ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਦੀ ਅਗਵਾਈ ਵਿੱਚ ਸਕੂਲ ਦੀਆਂ ਨੋਨ-ਬੋਰਡ ਕਲਾਸਾਂ ਦਾ ਨਤੀਜੇ ਐਲਾਨੇ ਗਏ। ਪਰੈਪ-ਵਨ ਸ਼੍ਰੇਣੀ ਤੋਂ ਲੈ ਕੇ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।

 ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਅਤੇ ਹੋਰ ਅਧਿਆਪਕਾਂ ਦੀ ਦੇਖ ਰੇਖ ਹੇਠ ਹਰ ਸ਼੍ਰੇਣੀ ਦੇ ਪਹਿਲੇ, ਦੁੱਜੇ ਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ, ਟਰੌਫੀਆਂ ਦੇ ਕੇ, ਉਹਨਾਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਫੋਟੋਆਂ ਵਾਲੇ ਸਟਿਕਰ ਵੀ ਵੰਡੇ ਗਏ, ਵਿਦਿਆਰਥੀਆਂ ਨੇ ਆਪਣੀਆਂ ਫੋਟੋਆਂ ਵਾਲੇ ਸਟਿੱਕਰਾਂ ਤੇ  ਟਰੋਫੀਆਂ ਨਾਲ ਸਕੂਲ ਸੈਲਫੀ ਪੁਆਇੰਟ ‘ਤੇ ਫੋਟੋਆਂ ਕਰਵਾਈਆਂ। ਸਾਰੇ  ਵਿਦਿਆਰਥੀਆਂ ਅਤੇ ਮਾਪਿਆਂ ਦੇ ਚਿਹਰਿਆਂ ‘ਤੇ ਰੌਣਕ ਤੇ ਖੁਸ਼ੀ ਝਲਕ ਰਹੀ ਸੀ। ਮਾਪਿਆਂ ਨੇ ਸਕੂਲ ਪ੍ਰਿੰਸੀਪਲ ਤੇ ਅਧਿਆਪਕਾਂ  ਵੱਲੋਂ ਵਿਦਿਆਰਥੀਆਂ ਦੇ ਬਹੁ ਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਖੂਬ ਪ੍ਰਸ਼ੰਸਾ ਕੀਤੀ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਮੂਹ ਦੀ ਪ੍ਰਸ਼ੰਸਾ ਖੂਬ ਕੀਤੀ ਅਤੇ ਚੰਗੀ ਪੜ੍ਹਾਈ ਕਰਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

  ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਮਾਪਿਆਂ ਦੁਆਰਾ ਦਿੱਤੇ ਸਹਿਯੋਗ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਸਮੂਹ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।          Newsline Express

Related Articles

Leave a Comment