newslineexpres

Home Crime ???? 12 ਸਾਲਾਂ ਮਸੂਮ ਨਾਲ ਰੇਪ ਮਾਮਲੇ ਵਿੱਚ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ

???? 12 ਸਾਲਾਂ ਮਸੂਮ ਨਾਲ ਰੇਪ ਮਾਮਲੇ ਵਿੱਚ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ

by Newslineexpres@1

???? 12 ਸਾਲਾਂ ਮਸੂਮ ਨਾਲ ਰੇਪ ਮਾਮਲੇ ਵਿੱਚ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ

ਚੰਡੀਗੜ੍ਹ, 1 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਵਿੱਚ 12 ਸਾਲ ਦੀ ਬੱਚੀ ਨਾਲ ਰੇਪ ਦੇ ਮਾਮਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂਮੋਟੋ ਲਿਆ ਗਿਆ ਹੈ। ਉਹਨਾਂ ਨੇ ਇੱਕ ਲੈਟਰ ਜਾਰੀ ਕਰ ਡੀ.ਸੀ ਅਤੇ ਐਸਐਸਪੀ ਪਟਿਆਲਾ ਤੋਂ ਕੱਲ੍ਹ ਤੱਕ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ‘ਤੇ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪੀੜਤ ਅਤੇ ਉਸਦੇ ਪਰਿਵਾਰ ਦੇ ਨਾਲ ਖੜ੍ਹੇ ਹਨ।

ਦੱਸਣਯੋਗ ਹੈ ਕਿ ਇੱਕ ਆਟੋ ਚਾਲਕ ਨੂੰ ਇੱਕ ਨਾਬਾਲਗ ਦਾ ਜਿਣਸੀ ਸ਼ੋਸ਼ਣ ਕਰਨ ਅਤੇ ਗਰਭਵਤੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਵਿਰੁੱਧ ਭਾਰਤੀ ਨਿਆ ਸੰਹਿਤਾ ਦੀ ਧਾਰਾ 65(2) ਅਤੇ 68 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਕਮਿਸ਼ਨ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੁਰੰਤ ਅਤੇ ਮੁਕੰਮਲ ਜਾਂਚ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਦੋਸ਼ੀ ਨੂੰ ਬਿਨਾਂ ਦੇਰੀ ਤੋਂ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਹੈ। ਚੇਅਰਪਰਸਨ ਨੇ ਕਿਹਾ, “ਇਹ ਬੱਚਿਆਂ ਦੇ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਇੱਕ ਘਿਨੌਣਾ ਅਪਰਾਧ ਹੈ ਜਿਸ ਨੂੰ ਸਾਡੇ ਸਮਾਜ ਵਿੱਚ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਅਸੀਂ ਦੋਸ਼ੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਦੇ ਹਾਂ। ਨਿਆਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਇਸ ਕੇਸ ਦੀ ਕਾਰਵਾਈ ਦੀ ਨੇੜਿਓਂ ਨਜ਼ਰ ਰੱਖੀ ਜਾਵੇਗੀ।”

Related Articles

Leave a Comment