Skip to main content

newslineexpres

Breaking News
Joe Rogan Podcasts You Must Listen
Home Bollywood ???? ਹੰਸਰਾਜ ਹੰਸ ਨੂੰ ਸਦਮਾ, ਪਤਨੀ ਰੇਸ਼ਮ ਕੌਰ ਦਾ ਦਿਹਾਂਤ

???? ਹੰਸਰਾਜ ਹੰਸ ਨੂੰ ਸਦਮਾ, ਪਤਨੀ ਰੇਸ਼ਮ ਕੌਰ ਦਾ ਦਿਹਾਂਤ

by Newslineexpres@1

???? ਹੰਸਰਾਜ ਹੰਸ ਨੂੰ ਸਦਮਾ, ਪਤਨੀ ਰੇਸ਼ਮ ਕੌਰ ਦਾ ਦਿਹਾਂਤ

ਜਲੰਧਰ, 2 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਸੂਫੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਹੈ। ਲੰਬੀ ਬਿਮਾਰੀ ਮਗਰੋਂ ਅੱਜ ਬਾਅਦ ਦੁਪਹਿਰ ਟੈਗੋਰ ਹਸਪਤਾਲ ਜਲੰਧਰ ਵਿਖੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮਣੀ ਸੀ। ਦਲੇਰ ਮਹਿੰਦੀ ਦੀ ਧੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਪੁੱਤਰ ਨਵਰਾਜ ਹੰਸ ਨਾਲ ਹੋਇਆ ਹੈ।

ਜਾਣਕਾਰੀ ਅਨੁਸਾਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਹਾਲ ਹੀ ‘ਚ ਉਨ੍ਹਾਂ ਦੇ ਸਟੰਟ ਪਾਇਆ ਗਿਆ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹੁਤਾ ਫਰਕ ਨਹੀਂ ਪਿਆ। ਅੱਜ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਸਵੇਰੇ 11 ਵਜੇ ਹੰਸਰਾਜ ਹੰਸ ਦੇ ਜੱਦੀ ਪਿੰਡ ਸ਼ਫੀਪੁਰ ਵਿਖੇ ਕੀਤਾ ਜਾਵੇਗਾ।

Related Articles

Leave a Comment