newslineexpres

Home Chandigarh ???? ਕਾਂਗਰਸ ਵਿਧਾਇਕ ਨੂੰ ਝਟਕਾ; ED ਵੱਲੋਂ 22 ਕਰੋੜ ਦੀ ਜਾਇਦਾਦ ਜ਼ਬਤ 

???? ਕਾਂਗਰਸ ਵਿਧਾਇਕ ਨੂੰ ਝਟਕਾ; ED ਵੱਲੋਂ 22 ਕਰੋੜ ਦੀ ਜਾਇਦਾਦ ਜ਼ਬਤ 

by Newslineexpres@1

???? ਕਾਂਗਰਸ ਵਿਧਾਇਕ ਨੂੰ ਝਟਕਾ; ED ਵੱਲੋਂ 22 ਕਰੋੜ ਦੀ ਜਾਇਦਾਦ ਜ਼ਬਤ 

ਕਪੂਰਥਲਾ, 4 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਹਲਕਾ ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਉਸ ਸਮੇਂ ਵੱਡਾ ਝਟਕਾ ਮਿਲਿਆ ਜਦੋਂ ਈਡੀ ਨੇ ਉਨ੍ਹਾਂ ਦੀ 22 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਸ਼ੂਗਰ ਦੀ ਵੱਖ-ਵੱਖ ਥਾਵਾਂ ’ਤੇ 22 ਕਰੋੜ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ। ਇਹ ਕਾਰਵਾਈ ਐਫਈਐਮਏ ਦੇ ਅਧੀਨ ਕੀਤੀ ਗਈ ਹੈ।

ਦੱਸਣਯੋਗ ਹੈ ਕਿ 2005 ਤੋਂ ਲੈ ਕੇ 2007 ਤੱਕ ਵਿਦੇਸ਼ੀ ਬੈਂਕਾਂ ਤੋਂ ਕਰੀਬ 100 ਕਰੋੜ ਯਾਨੀ ਕਿ 18 ਮਿਲੀਅਨ ਸ਼ੇਅਰ ਹੋਲਡਰ ਦੇ ਜਰੀਏ ਲੋਨ ਲਿਆ ਗਿਆ ਸੀ ਜਿਸ ਬਾਰੇ ਸੇਬੀ ਅਤੇ ਆਰਬੀਆਈ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਸੀ। ਇਸੇ ਮਾਮਲੇ ਵਿੱਚ ਸਾਲ 2018 ਵਿੱਚ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਕੋਲੋਂ ਵੀ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ ਸੀ।

Related Articles

Leave a Comment