???? ਨਾਰਥ ਜ਼ੋਨ ਕਲਚਰ ਸੈਂਟਰ ਵਿਖੇ ਸਾਜ਼ ਔਰ ਆਵਾਜ਼ ਕਲੱਬ ਵੱਲੋਂ ਮਿਊਜ਼ਿਕਲ ਪ੍ਰੋਗਰਾਮ ਅੱਜ
???? ਸੰਗੀਤ ਤੇ ਖੂਬਸੂਰਤ ਆਵਾਜ਼ ਦੇ ਮਾਲਕ ਬਿਖੇਰਨੇਗੇ ਆਪਣੀ ਕਲਾ ਦਾ ਜਾਦੂ
ਪਟਿਆਲਾ, 6 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਸਾਜ਼ ਔਰ ਆਵਾਜ਼ ਕਲੱਬ ਪਟਿਆਲਾ ਵੱਲੋਂ 6 ਅਪ੍ਰੈਲ ਦਿਨ ਐਤਵਾਰ ਨੂੰ ਨਾਰਥ ਜ਼ੋਨ ਕਲਚਰ ਸੈਂਟਰ (NZCC), ਨੇੜੇ ਭਾਸ਼ਾ ਵਿਭਾਗ, ਛੋਟੀ ਬਾਰਾਂਦਰੀ ਪਟਿਆਲਾ ਵਿਖੇ ਇੱਕ ਹੋਰ ਖੂਬਸੂਰਤ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਜ਼ ਅਤੇ ਆਵਾਜ਼ ਕਲੱਬ ਦੇ ਮੁਖੀ ਰਵਿੰਦਰ ਕੁਮਾਰ ਬਾਲੀ, ਉਪ ਮੁਖੀ ਕੇ.ਐਸ. ਸੇਖੋਂ ਅਤੇ ਜਨਰਲ ਸਕੱਤਰ ਰਾਜ ਕੁਮਾਰ ਆਦਿ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਪ੍ਰੋਗਰਾਮ ਵਿੱਚ ਪਟਿਆਲਾ ਤੋਂ ਇਲਾਵਾ ਪੰਜਾਬ ਅਤੇ ਹੋਰ ਸ਼ਹਿਰਾਂ ਤੋਂ ਬਹੁਤ ਹੀ ਖੂਬਸੂਰਤ ਆਵਾਜ਼ਾਂ ਵਾਲੇ ਗਾਇਕ ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕੋਈ ਐਂਟਰੀ ਫੀਸ ਨਹੀਂ ਹੈ, ਇਸ ਲਈ ਆਪ ਸਭ ਨੂੰ ਆਪਣੇ ਪਰਿਵਾਰ ਸਮੇਤ ਇਸ ਪ੍ਰੋਗਰਾਮ ਵਿੱਚ ਦੋਪਹਿਰ ਡੇਢ ਵਜੇ ਪਹੁੰਚਣ ਅਤੇ ਸੰਗੀਤ ਦਾ ਆਨੰਦ ਮਾਨਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
