???? ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਅੱਤਵਾਦੀ ਹਮਲੇ ਦੀ ਭਾਰੀ ਨਿੰਦਾ
???? ਖਾਲਿਸਤਾਨੀ ਅੱਤਵਾਦੀਆਂ ਦੇ ਹਮਲੇ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ : ਪਵਨ ਗੁਪਤਾ
???? ਰੋਜ਼ ਰੋਜ਼ ਹੋ ਰਹੇ ਬੰਬ ਧਮਾਕਿਆਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ : ਸ਼ਿਵ ਸੈਨਾ ਹਿੰਦੁਸਤਾਨ
???? ਪੰਜਾਬ ਦੇ ਮੌਜ਼ੂਦਾ ਮਾਹੌਲ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ ਹਿੰਦੂ ਸੰਗਠਨਾਂ ਦਾ ਵਫ਼ਦ : ਪਵਨ ਗੁਪਤਾ
ਪਟਿਆਲਾ, 8 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਬੀਤੀ ਦੇਰ ਰਾਤ ਬਾਅਦ ਜਲੰਧਰ ਵਿੱਚ ਭਾਜਪਾ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਬੰਬ ਧਮਾਕੇ ਦੀ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਹਿੰਦੂ ਨੇਤਾ ਪਵਨ ਗੁਪਤਾ ਨੇ ਪਟਿਆਲਾ ਵਿਖੇ ਆਪਣੇ ਨਿਵਾਸ ਦਫ਼ਤਰ ‘ਤੇ ਇੱਕ ਪੱਤਰਕਾਰ ਵਾਰਤਾ ਨੂੰ ਸੰਬੋਧਿਤ ਵੀ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਪੰਜਾਬ ਦੇ ਵੱਖ-ਵੱਖ ਪੁਲਿਸ ਥਾਣਿਆਂ ‘ਤੇ ਲਗਾਤਾਰ ਬੰਧ ਧਮਾਕੇ ਕਰ ਰਹੇ ਹਨ, ਪਰ ਪੰਜਾਬ ਪੁਲਿਸ ਇਨ੍ਹਾਂ ਧਮਾਕਿਆਂ ‘ਤੇ ਬਹਾਨੇਬਾਜ਼ੀ ਕਰਕੇ ਖਾਲਿਸਤਾਨੀ ਅੱਤਵਾਦੀਆਂ ਦੀਆਂ ਕਾਰਵਾਈਆਂ ‘ਤੇ ਪਰਦੇ ਪਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਸ ਢਿੱਲੇ ਰਵੱਈਏ ਕਾਰਨ, ਖਾਲਿਸਤਾਨੀ ਆਤੰਕਵਾਦੀ ਇੱਕ ਵਾਰ ਫਿਰ ਪੰਜਾਬ ਦੇ ਹਿੰਦੂ ਨੇਤਾਵਾਂ ‘ਤੇ ਜਾਨਲੇਵਾ ਹਮਲੇ ਕਰਨ ਲੱਗ ਪਏ ਹਨ ਤਾਂ ਜੋ ਪੰਜਾਬ ਦੇ ਹਿੰਦੂਆਂ ਵਿੱਚ ਡਰ ਦਾ ਮਾਹੌਲ ਬਣਾਇਆ ਜਾ ਸਕੇ।
ਪਿਛਲੇ ਦਿਨਾਂ ਵਿੱਚ ਇੱਕ ਸ਼ਿਵ ਸੈਨਾ ਨੇਤਾ ਦੀ ਮੋਗਾ ਵਿੱਚ ਹੱਤਿਆ, ਅੰਮ੍ਰਿਤਸਰ ਵਿੱਚ ਮੰਦਰ ‘ਤੇ ਬੰਬ ਧਮਾਕਾ ਅਤੇ ਪੰਜਾਬ ਪੁਲਿਸ ਦੇ ਵੱਖ-ਵੱਖ ਥਾਣਿਆਂ ‘ਤੇ ਲਗਾਤਾਰ ਹੋਏ ਧਮਾਕੇ ਦੱਸ ਰਹੇ ਹਨ ਕਿ ਸੂਬੇ ਵਿਚ ਹਾਲਾਤ ਕਿਸ ਕਦਰ ਵਿਗੜ ਹੋ ਚੁੱਕੇ ਹਨ, ਹਮਲਿਆਂ ਦੀ ਜ਼ਿੰਮੇਵਾਰੀ ਵੱਖ-ਵੱਖ ਖਾਲਿਸਤਾਨੀ ਅੱਤਵਾਦੀ ਸੰਗਠਨ ਸਰਗਰਮੀ ਨਾਲ ਲੈ ਰਹੇ ਹਨ, ਜਿਨ੍ਹਾਂ ਦੇ ਇੱਕੋ ਇੱਕ ਮਕਸਦ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਹੈ, ਜਦਕਿ ਦੂਜੇ ਪਾਸੇ, ਦੁੱਖਦਾਈ ਗੱਲ ਇਹ ਹੈ ਕਿ ਪੰਜਾਬ ਪੁਲਿਸ ਹੀ ਇਨ੍ਹਾਂ ਹਮਲਿਆਂ ਨੂੰ ਨਕਾਰਨ ਵਿੱਚ ਹੀ ਲਗੀ ਹੋਈ ਹੈ। ਉਨ੍ਹਾਂ ਕਿਹਾ ਕਿ ਬਟਾਲਾ ਵਿੱਚ ਪੁਲਿਸ ਥਾਣੇ ਦੇ ਸਾਹਮਣੇ ਬੰਬ ਧਮਾਕੇ ਦੀ ਘਟਨਾ ਨੂੰ ਬਟਾਲਾ ਪੁਲਿਸ ਦੁਆਰਾ ਨਕਾਰਨਾ ਸਾਫ਼ ਦਰਸਾਉਂਦਾ ਹੈ ਕਿ ਪੰਜਾਬ ਪੁਲਿਸ ਇਨ੍ਹਾਂ ਧਮਾਕਿਆਂ ਨੂੰ ਛੁਪਾਉਣਾ ਚਾਹੁੰਦੀ ਹੈ।
ਸ੍ਰੀ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਨ੍ਹਾਂ ਅੱਤਵਾਦੀ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਹਿੰਦੂ ਨੇਤਾਵਾਂ ‘ਤੇ ਲਗਾਤਾਰ ਆਤੰਕੀ ਹਮਲੇ ਹੋ ਰਹੇ ਹਨ, ਅਤੇ ਪੰਜਾਬ ਪੁਲਿਸ ਹਿੰਦੂ ਨੇਤਾਵਾਂ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀ ਹੈ, ਜਿਹੜੇ ਹਿੰਦੂ ਨੇਤਾ ਖਾਲਿਸਤਾਨੀ ਆਤੰਕਵਾਦੀਆਂ ਦੇ ਨਿਸ਼ਾਨੇ ‘ਤੇ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਖਾਲਿਸਤਾਨੀ ਅੱਤਵਾਦੀਆਂ ਨੂੰ ਪੂਰੀ ਤਾਕਤ ਨਾਲ ਕੁਚਲਿਆ ਜਾਣਾ ਚਾਹੀਦਾ ਹੈ, ਉਨ੍ਹਾਂ ਦੇ ਹਮਦਰਦਾਂ ਅਤੇ ਸਮਰਥਕਾਂ ਨਾਲ ਵੀ ਕੋਈ ਨਰਮੀ ਨਹੀਂ ਬਰਤੀ ਜਾਣੀ ਚਾਹੀਦੀ ਤੇ ਉਨ੍ਹਾਂ ਨੂੰ ਵੀ ਕੜਾ ਸਬਕ ਸਿਖਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਇਹ ਜ਼ੋਰਦਾਰ ਮੰਗ ਕਰਦੀ ਹੈ ਕਿ ਅੱਤਵਾਦੀਆਂ ਨੇ ਜਿਨ੍ਹਾਂ ਨਿਰਦੋਸ਼ ਹਿੰਦੂਆਂ ਤੇ ਪੰਜਾਬੀਆਂ ਦਾ ਖੂਨ ਬਹਾਇਆ ਹੈ ਅਤੇ ਜਿਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਾਹਮਣੇ ਫਾਂਸੀ ‘ਤੇ ਚੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਨਿਰਦੋਸ਼ ਲੋਕਾਂ ਦੇ ਖੂਨ ਦੀ ਕੀਮਤ ਇਹ ਅੱਤਵਾਦੀ ਵੀ ਮਹਿਸੂਸ ਕਰ ਸਕਣ।
ਸ਼ਿਵ ਸੈਨਾ ਹਿੰਦੁਸਤਾਨ ਸੁਪਰੀਮੋ ਪਵਨ ਗੁਪਤਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਆਪਣੀ ਗਹਿਰੀ ਨੀਂਦਰ ਤੋਂ ਜਾਗ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਦੇ ਮਨੋਬਲ ਨੂੰ ਤੋੜਨਾ ਚਾਹੀਦਾ ਹੈ, ਕਿਉਂਕਿ ਹੁਣ ਬਹਾਨੇਬਾਜ਼ੀ ਨਾਲ ਕੰਮ ਨਹੀਂ ਚੱਲੇਗਾ।
ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਪਵਨ ਗੁਪਤਾ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਪਾਰਟੀ ਦਾ ਰਾਸ਼ਟਰੀ ਪ੍ਰਤੀਨਿਧੀ ਮੰਡਲ ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਨਰਿੰਦਰ ਮੋਦੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਜਲਦੀ ਮਿਲੇਗਾ ਅਤੇ ਉਨ੍ਹਾਂ ਤੋਂ ਮੰਗ ਕਰੇਗਾ ਕਿ ਪੰਜਾਬ ਵਿੱਚ ਖਾਲਿਸਤਾਨੀ ਅੱਤਵਾਦੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਹਿੰਦੂ ਸਮਾਜ, ਹਿੰਦੂ ਮੰਦਰਾਂ ਅਤੇ ਹਿੰਦੂ ਨੇਤਾਵਾਂ ‘ਤੇ ਖਾਲਿਸਤਾਨੀ ਅੱਤਵਾਦੀਆਂ ਦੇ ਹਮਲੇ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ।
Newsline Express
