newslineexpres

Joe Rogan Podcasts You Must Listen
Home Chandigarh ???? ਸੁਖਬੀਰ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 

???? ਸੁਖਬੀਰ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 

by Newslineexpres@1

???? ਸੁਖਬੀਰ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 

ਅੰਮ੍ਰਿਤਸਰ, 12 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ – ਸੁਖਬੀਰ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਦੀ ਇਹ ਚੋਣ ਸਰਬ-ਸੰਮਤੀ ਨਾਲ ਹੋਈ। ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਇਜਲਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਹ ਜਨਰਲ ਇਜਲਾਸ ਰੱਖਿਆ ਗਿਆ ਸੀ। ਬਲਵਿੰਦਰ ਸਿੰਘ ਭੂੰਦੜ ਤੇ ਪਰਮਜੀਤ ਸਰਨਾ ਨੇ ਸੁਖਬੀਰ ਬਾਦਲ ਦਾ ਨਾਂ ਪੇਸ਼ ਕੀਤਾ। ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜ੍ਹੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

Related Articles

Leave a Comment