Skip to main content

newslineexpres

Breaking News
Joe Rogan Podcasts You Must Listen
Home Information ???? ਪਟਿਆਲਾ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ

???? ਪਟਿਆਲਾ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ

by Newslineexpres@1

ਪਟਿਆਲਾ, 14 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਵਿਰੁੱਧ 50 ਗ੍ਰਾਮ ਹੈਰੋਇਨ ਰੱਖਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸਦਾ ਨਾਂ ਰਵੀ ਕੁਮਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਉਸਨੂੰ ਪੇਸ਼ੀ ਲਈ ਪਟਿਆਲਾ ਦੀ ਅਦਾਲਤ ਵਿੱਚ ਲਿਜਾਇਆ ਗਿਆ। ਜਦੋਂ ਪੁਲਿਸ ਉਸਨੂੰ ਅਦਾਲਤ ਦੀ ਚੌਥੀ ਮੰਜ਼ਿਲ ‘ਤੇ ਲੈ ਗਈ, ਤਾਂ ਉਹ ਹਿਰਾਸਤ ਵਿੱਚੋਂ ਫਰਾਰ ਹੋ ਗਿਆ।
    ਪੁਲਿਸ ਨੇ ਉਸਦਾ ਪਿੱਛਾ ਕੀਤਾ, ਪਰ ਭੱਜਦੇ ਹੋਏ, ਰਵੀ ਕੁਮਾਰ ਨੇ ਅਦਾਲਤ ਦੀ ਤੀਜੀ ਮੰਜ਼ਿਲ ਦੇ ਰੈਂਪ ਤੋਂ ਛਾਲ ਮਾਰ ਦਿੱਤੀ। ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪੁਲਿਸ ਉਸਨੂੰ ਤੁਰੰਤ ਹਸਪਤਾਲ ਲੈ ਗਈ ਜਿੱਥੇ ਉਸਦੀ ਮੌਤ ਹੋ ਗਈ। ਪਟਿਆਲਾ ਦੇ ਡੀਐਸਪੀ ਸਤਨਾਮ ਸਿੰਘ ਨੇ ਕਿਹਾ ਕਿ ਰਵੀ ਕੁਮਾਰ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Leave a Comment